Skip to content
Independent perspectives. Global stories.
BREAKING

ਨਸ਼ਿਆਂ ਵਿਰੁੱਧ 2 ਮੁਕੱਦਮੇ ਦਰਜ

Share this story

ਮਾਨਸਾ, 13 ਨਵੰਬਰ (ਜਗਦੀਸ਼ ਬਾਂਸਲ)- ਸ੍ਰੀ ਮਨਧੀਰ ਸਿੰਘ, ਸੀਨੀਅਰ ਕਪਤਾਨ ਪੁਲੀਸ ਮਾਨਸਾ ਨੇ ਦੱਸਿਆ ਕਿ ਜਿਲਾ ਪੁਲਿਸ ਮਾਨਸਾ ਵੱਲੋਂ ਨਸ਼ਿਆ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਅਨਿੱਲ ਕੁਮਾਰ ਐਸ ਪੀ (ਇੰਨਵੈਸਟੀਗੇਸ਼ਨ) ਮਾਨਸਾ, ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋ ਪਰਗਟ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋ 180 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ ਅਤੇ ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋ ਮੋਟਰਸਾਈਕਲ ਸਵਾਰ ਵਿਆਕਤੀ ਜੋਗਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਰਿਊਦ ਕਲਾਂ ਪਾਸੋ 24 ਬੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕਰਕੇ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।

WRITTEN BY