Skip to content
Independent perspectives. Global stories.
BREAKING

ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼-ਤਿੰਨ ਗ੍ਰਿਫ਼ਤਾਰ

Share this story

ਜਗਰਾਉਂ, 13 ਨਵੰਬਰ (ਪਰਮਜੀਤ ਸਿੰਘ ਗਰੇਵਾਲ)- ਬੀਤੀ 11 ਸਤੰਬਰ ਨੂੰ ਸੀ.ਐਮ.ਐਸ. ਇੰਸ਼ੋਰੈਂਸ ਕੰਪਨੀ ’ਚ ਕੰਮ ਕਰਦੇ ਗੁਰਵਿੰਦਰ ਸਿੰਘ ਡਾਕਟਰ ਹਰੀ ਸਿੰਘ ਰੋਡ ’ਤੇ ਬੈਂਕ ’ਚ 2.50 ਲੱਖ ਰੁਪਏ ਜਮ੍ਹਾਂ ਕਰਵਾਉਣ ਜਾ ਰਿਹਾ ਸੀ ਤਾਂ ਅਚਾਨਕ ਇਕ ਮੋਟਰਸਾਈਕਲ ’ਤੇ ਤਿੰਨ ਨੌਜਵਾਨ ਆਏ, ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ, ਉਨ੍ਹਾਂ ਨੇ ਝਪਟ ਮਾਰਕੇ ਉਸ ਦੇ ਪੈਸਿਆਂ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ, ਜਿਸ ’ਤੇ ਪੁਲਿਸ ਵੱਲੋਂ ਕਾਰਵਾਈ ਕਰਦੇ ਇਸ ਮਾਮਲੇ ਨੂੰ ਸੁਲਝਾਉਂਦੇ ਹੋਏ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਦੋ ਅਜੇ ਵੀ ਫਰਾਰ ਹਨ। ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸ. ਐਸ. ਪੀ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਐਸ. ਪੀ. (ਇੰਨ:) ਤਰੁਨ ਰਤਨ, ਡੀ. ਐਸ. ਪੀ. (ਇੰਨ:) ਅਮਨਦੀਪ ਸਿੰਘ ਬਰਾੜ ਤੇ ਡੀ. ਐਸ. ਪੀ. ਪ੍ਰਭਜੋਤ ਕੌਰ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਲਖਵੀਰ ਸਿੰਘ, ਐਸ. ਆਈ. ਚਮਕੌਰ ਸਿੰਘ ਤੇ ਏ. ਐੈਸ. ਆਈ. ਜਨਕ ਰਾਜ ਵੱਲੋਂ ਸੀਸੀਟੀਵੀ ਕੈਮਰੇ ਦੀ ਫੁਟੇਜ਼ ’ਤੇ ਹਰਮੰਦਰ ਸਿੰਘ ਉਰਫ਼ ਮੰਦਰ ਨੂੰ ਕੇਂਦਰੀ ਜੇਲ੍ਹ ਕਪੂਰਥਲਾ ਤੋਂ ਪ੍ਰੋਡੈਕਸ਼ਨ ਵਾਰੰਟ ’ਤੇ ਪੁੱਛਗਿੱਛ ਲਈ ਲਿਆਂਦਾ ਗਿਆ, ਜਿਸ ਦੀ ਮੁੱਢਲੀ ਪੁੱਛਗਿੱਛ ਦੌਰਾਨ ਉਸ ਦੇ ਸਾਥੀ ਅਰਸ਼ਪ੍ਰੀਤ ਸਿੰਘ ਪਿੰਡ ਮੰਦਰ ਥਾਣਾ ਧਰਮਕੋਟ ਅਤੇ ਕਮਲਜੀਤ ਸਿੰਘ ਵਾਸੀ ਕੋਠੇ ਰਾਹਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਐਸ. ਐਸ. ਪੀ. ਬਰਾੜ ਨੇ ਦੱਸਿਆ ਕਿ ਬਾਕੀ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਗ੍ਰਿਫ਼ਤਾਰ ਦੋਸ਼ੀ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ, ਜਿਨ੍ਹਾਂ ਪਾਸੋਂ ਹੋਰ ਵੀ ਸੁਰਾਗ ਲੱਗਣ ਦੀ ਸੰਭਾਵਨਾ ਹੈ।

WRITTEN BY