ਚੰਡੀਗੜ, 13 ਨਵੰਬਰ (ਪੀ.ਟੀ.)- ਅਜ ਇਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਹੁੰ ਚੁਕ ਸਮਾਗਮ ਵਿਚ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਜਸਟਿਸ ਰਾਜੀਵ ਸ਼ਰਮਾ ਨੂੰ ਹਾਈ ਕੋਰਟ ਦੇ ਜਜ ਵਜੋਂ ਸਹੁੰ ਚੁਕਾਈ। ਇਸ ਸੰਹੁ ਚੁਕ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੌਰਟ ਦੇ ਸਾਰੇ ਜਜ ਸਾਹਿਬਾਨ, ਰਜਿਸਟਰਾਰ, ਰਜਿਸਟਰੀ ਦੇ ਅਫਸਰ, ਸੀਨੀਅਰ ਐਡਵੋਕੇਟ ਤੇ ਹਾਈ ਕੌਰਟ ਬਾਰ ਐਸੋਸੀਏਸ਼ਨ ਦੇ ਸਾਰੇ ਮੈਂਬਰ ਹਾਜ਼ਰ ਸਨ।



