Skip to content
Independent perspectives. Global stories.
BREAKING

ਜੇਲ੍ਹਾਂ ਦੇ ਨਵੀਨੀਕਰਨ ’ਤੇ 5 ਕਰੋੜ ਖਰਚਾਂਗੇ : ਰੰਧਾਵਾ

Share this story

ਨਵੇਂ ਵਾਹਨਾਂ ਦੀ ਖਰੀਦ ਲਈ 2.75 ਕਰੋੜ ਅਤੇ ਆਧੁਨਿਕ ਹਥਿਆਰਾਂ ਲਈ 2.25 ਕਰੋੜ

ਚੰਡੀਗੜ, 13 ਨਵੰਬਰ- ਸੂਬਾ ਸਰਕਾਰ ਜੇਲ੍ਹਾਂ ਦੇ ਆਧੁਨਿਕੀਕਰਣ ਲਈ 5 ਕਰੋੜ ਰੁਪਏ ਖਰਚਣ ਜਾ ਰਹੀ ਹੈ ਅਤੇ ਸਰਕਾਰ ਦੀ ਇਹੋ ਕੋਸ਼ਿਸ਼ ਰਹੇਗੀ ਕਿ ਸੁਧਾਰ ਘਰ ਵਜੋਂ ਜਾਣੀਆਂ ਜਾਂਦੀਆਂ ਜੇਲ੍ਹਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਇਹ ਖੁਲਾਸਾ ਪੰਜਾਬ ਦੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਵਿਭਾਗ ਦੇ ਉਚ ਅਧਿਕਾਰੀਆਂ ਅਤੇ ਸਮੂਹ ਜੇਲ੍ਹ ਸੁਪਰਡੈਂਟਾਂ ਦੀ ਪੰਜਾਬ ਭਵਨ ਵਿਖੇ ਸੱਦੀ ਮੀਟਿੰਗ ਦੌਰਾਨ ਕੀਤਾ। ਸ. ਰੰਧਾਵਾ ਨੇ ਜੇਲ੍ਹਾਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਅਤੇ ਕੀਤੇ ਜਾ ਰਹੇ ਸੁਧਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਜੇਲ੍ਹ ਕਰਮਚਾਰੀਆਂ ਦੇ ਪ੍ਰੋਤਸਾਹਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਜੇਲ੍ਹਾਂ ਦੇ ਆਧੁਨਿਕੀਕਰਨ ਉਤੇ ਖਰਚੇ ਜਾਣ ਵਾਲੇ ਲਈ 5 ਕਰੋੜ ਰੁਪਏ ਖਰਚਣ ਦਾ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਵਿਚੋਂ 2.75 ਕਰੋੜ ਰੁਪਏ ਨਵੇਂ ਵਾਹਨ ਖਰੀਦਣ ਅਤੇ 2.25 ਕਰੋੜ ਰੁਪਏ ਅਤਿ ਆਧੁਨਿਕ ਹਥਿਆਰ ਖਰੀਦਣ ਲਈ ਖਰਚੇ ਜਾਣਗੇ। ਸ. ਰੰਧਾਵਾ ਨੇ ਅਗੇ ਕਿਹਾ ਕਿ 1 ਕਰੋੜ ਰੁਪਏ ਜ਼ਿਲ੍ਹਾ ਜੇਲ੍ਹਾਂ ਨੂੰ ਅਪਗ੍ਰੇਡ ਕਰਨ ਲਈ ਖਰਚੇ ਜਾਣਗੇ।ਲਈ ਵੇਟਿੰਗ ਰੂਮ ਬਣਾਏ ਜਾਣਗੇ। ਉਨ੍ਹਾਂ ਜੇਲ੍ਹ ਦੇ ਇਸ ਮੌਕੇ ਜੇਲ੍ਹ ਮੰਤਰੀ ਸ. ਰੰਧਾਵਾ ਨੇ ਬਿਹਤਰ ਸੇਵਾਵਾਂ ਨਿਭਾਉਣ ਵਾਲੇ ਜੇਲ੍ਹ ਵਿਭਾਗ ਦੇ 11 ਅਧਿਕਾਰੀਆਂ/ਕਰਮਚਾਰੀਆਂ ਪ੍ਰਸੰਸਾ ਪੱਤਰ ਵੀ ਸੌਂਪੇ।

WRITTEN BY