Skip to content
Independent perspectives. Global stories.
BREAKING

ਨਸ਼ਾ ਵਿਰੋਧੀ ਮੁਹਿੰਮ ਤਹਿਤ 3 ਮੁਕੱਦਮੇ ਦਰਜ, 2 ਕਾਬੂ

Share this story

ਮਾਨਸਾ, 14 ਨਵੰਬਰ (ਜਗਦੀਸ਼ ਬਾਂਸਲ)- ਐਸ ਐਸ ਪੀ ਮਾਨਸਾ,ਮਨਧੀਰ ਸਿੰਘ, ਨੇ ਦੱਸਿਆ ਕਿ ਜਿਲਾ ਪੁਲਿਸ ਵੱਲੋਂ ਅਨਿੱਲ ਕੁਮਾਰ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ ਦੀ ਅਗਵਾਈ ਹੇਠ ਚਲਾਈ ਨਸ਼ਾ ਵਿਰੋਧੀ ਮੁਹਿਮ ਤਹਿਤ ਥਾਣਾ ਭੀਖੀ ਪੁਲਿਸ ਵੱਲੋ ਲੇਡੀ ਫੋਰਸ ਦੀ ਹਾਜ਼ਰੀ ਵਿੱਚ ਬਿੰਦਰ ਕੌਰ ਪਤਨੀ ਅਵਤਾਰ ਸਿੰਘ ਵਾਸੀ ਕੰਗਣਵਾਲ (ਸੰਗਰੂਰ), ਹਾਲ ਪੁੱਤਰੀ ਮਹਿੰਦਰ ਸਿੰਘ ਵਾਸੀ ਵਾਰਡ ਨੰਬਰ 2 ਭੀਖੀ ਨੂੰ ਕਾਬੂ ਉਸ ਪਾਸੋ 230 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਥਾਣਾ ਭੀਖੀ ਵਿਖੇ ਮੁਕੱਦਮਾ ਦਰਜ ਕੀਤਾ ਹੈ ਅਤੇ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋ ਜਗਸੀਰ ਸਿੰਘ ਉਰਫ ਜੱਗੀ ਪੁੱਤਰ ਗੁਰਦਿਆਲ ਸਿੰਘ ਵਾਸੀ ਤਾਲਬਵਾਲਾ ਨੂੰ ਕਾਬੂ ਕਰਕੇ ਉਸ ਪਾਸੋ 60 ਬੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕਰਕੇ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ ਅਤੇ ਥਾਣਾ ਭੀਖੀ ਪੁਲਿਸ ਵੱਲੋ ਦਰਸ਼ੀ ਸਿੰਘ ਪੁੱਤਰ ਗਿੰਦਰ ਸਿੰਘ ਵਾਸੀ ਮੋਹਰ ਸਿੰਘ ਵਾਲਾ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ ਇੱਕ ਚਾਲੂ ਭੱਠੀ, 50 ਕਿਲੋ ਲਾਹਣ ਅਤੇ ਸਵਾ ਪੰਜ ਬੋਤਲਾ ਸ਼ਰਾਬ ਨਜਾਇਜ ਦੀ ਬਰਾਮਦਗੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਕਥਿੱਤ ਦੋਸੀ ਗਿੰਦਰ ਸਿੰਘ ਮੌਕਾ ਤੋ ਭੱਜ ਗਿਆ, ਜਿਸਦੀ ਗ੍ਰਿਫਤਾਰੀ ਲਈ ਯਤਨ ਜਾਰੀ ਹਨ।

WRITTEN BY