ਚੰਡੀਗੜ੍ਹ 26 ਮਾਰਚ (ਪੀ.ਟੀ.ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਅਨੁਸ੍ਯੂਚਿਤ ਜਾਤੀ ਵਿੰਗ ਦੀ ਇੱਕ ਅਹਿਮ ਮੀਟਿੰਗ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਵਿੰਗ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਲੋਕ ਸਭਾ ਚੋਣਾਂ ਵਿੱਚ ਅਨੁਸੂਚਿਤ ਜਾਤੀ ਵਿੰਗ ਵੱਲੋਂ ਨਿਭਾਈ ਜਾਣ ਵਾਲੀ ਭੂਮਿਕਾ ਸਬੰਧੀ ਖੁੱਲ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ. ਰਣੀਕੇ ਨੇ ਵਿੰਗ ਦੇ ਸਾਰੇ ਅਹੁਦੇਦਾਰਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਚੋਣਾਂ ਤੱਕ ਆਪਣੀਆਂ ਨਿੱਜੀ ਜਿੰਮੇਵਾਰੀਆਂ ਨੂੰ ਇੱਕ ਪਾਸੇ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਾਸਤੇ ਡੱਟ ਕੇ ਦਿਨ-ਰਾਤ ਇੱਕ ਕਰ ਦੇਣ, ਕਿਉਂਕਿ ਕੇਂਦਰ ਵਿੱਚ ਆਉਣ ਵਾਲੀ ਸਰਕਾਰ ਐਨ. ਡੀ. ਏ ਦੀ ਦੀ ਬਣਨੀ ਹੈ ਅਤੇ ਪੰਜਾਬ ਵਿੱਚ ਸ਼੍ਰੋਮਣੀ
ਅਕਾਲੀ ਦਲ ਇਸ ਨੂੰ ਬਣਾਉਣ ਵਿੱਚ ਅਹਿਮ ਭੂਮਿਕਾ ਹੋਵੇਗੀ।ਸ. ਰਣੀਕੇ ਨੇ ਕਿਹਾ ਕਿ ਕੇਂਦਰ ਦੀ ਕਾਂਗਰਸ ਦੀ ਅਗਵਾਈ ਵਾਲੀ ਯੂ. ਪੀ. ਏ. ਸਰਕਾਰ ਨੇ ਕਦੇ ਵੀ ਗਰੀਬਾਂ ਦਾ ਭਲਾ ਨਹੀਂ ਸੋਚਿਆ ਅਤੇ ਨਾ ਹੀ ਪੰਜਾਬ ਦੇ ਗਰੀਬ ਲੋਕਾਂ ਲਈ ਕੋਈ ਵਿਸ਼ੇਸ਼ ਸਕੀਮ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੀ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਨਾਲ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਮਿਲਣਗੀਆਂ, ਜਿਸ ਨਾਲ ਗਰੀਬ ਲੋਕਾਂ ਦਾ ਜੀਵਨ ਪੱਧਰ ਉਚਾ ਹੋ ਸਕੇਗਾ। ਮੀਟਿੰਗ ਵਿੱਚ ਸ਼ਾਮਿਲ ਸਾਰੇ ਅਹੁਦੇਦਾਰਾਂ ਨੇ ਸ਼੍ਰੀ ਰਣੀਕੇ ਨੂੰ ਪੂਰਨ ਵਿਸ਼ਵਾਸ਼ ਦਿਵਾਇਆ ਕਿ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਸਾਰੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬੀਬੀ ਸਤਵੰਤ ਕੌਰ ਸੰਧੂ ਸਾਬਕਾ ਮੰਤਰੀ, ਸ. ਗੋਬਿੰਦ ਸਿੰਘ ਕਾਂਝਲਾ ਸਾਬਕਾ ਮੰਤਰੀ, ਸ. ਹਰਪ੍ਰੀਤ ਸਿੰਘ ਮਲੋਟ ਐਮ. ਐਲ. ਏ, ਸ. ਮਨਜੀਤ ਸਿੰਘ ਮੰਨਾ ਐਮ. ਐਲ. ਏ, ਸ. ਜੋਗਿੰਦਰ ਸਿੰਘ ਜਿੰਦੂ ਐਮ. ਐਲ. ਏ., ਸ਼੍ਰੀ ਮੋਹਨ ਸਿੰਘ ਬੰਗਾ ਸਾਬਕਾ ਐਮ. ਐਲ. ਏ., ਸ. ਭਾਗ ਸਿੰਘ ਮਾਨਗੜ੍ਹ ਚੇਅਰਮੈਨ ਜ਼ਿਲਾ ਪ੍ਰੀਸ਼ਦ ਲੁਧਿਆਣਾ, ਸ. ਜਸਪਾਲ ਸਿੰਘ ਕਲਿਆਣ ਚੇਅਰਮੈਨ ਜ਼ਿਲਾ ਪ੍ਰੀਸ਼ਦ ਪਟਿਆਲਾ, ਸ. ਲਖਵਿੰਦਰ ਸਿੰਘ ਘੁੰਮਣ ਜਿਲਾ ਪ੍ਰਧਾਨ, ਸ. ਮਨਜੀਤ ਸਿੰਘ ਮਹਿਤੋਂ ਸਕੱਤਰ ਅਤੇ ਵਿੰਗ ਦੇ ਹੋਰ ਸੀਨੀਅਰ ਅਹੁਦੇਦਾਰ ਸ਼ਾਮਿਲ ਸਨ।