Skip to content
Independent perspectives. Global stories.
BREAKING

ਕਰਤਾਰਪੁਰ ਸਾਹਿਬ ਲਾਂਘੇ ਦੀ ਮਨਜ਼ੂਰੀ ਲਈ ਬੀਬਾ ਬਾਦਲ ਵੱਲੋਂ ਪ੍ਰਧਾਨ ਮੰਤਰੀ ਦਾ ਧੰਨਵਾਦ

Share this story

ਨਵੀਂ ਦਿੱਲੀ, 22 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਕੇਂਦਰ ਦੀ ਮੋਦੀ ਸਰਕਾਰ ਨੇ ਵਡਾ ਫੈਸਲਾ ਲੈਂਦੇ ਹੋਏ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ’ਤੇ ਮੋਹਰ ਲਾ ਦਿਤੀ ਹੈ।ਕੇਂਦਰ ਸਰਕਾਰ ਦੇ ਇਸ ਵਡੇ ਫੈਸਲੇ ਤੋਂ ਬਾਅਦ ਕੇਂਦਰੀ ਕੈਬਨਿਟ ਵਿਚ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਖੁਸ਼ੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਦੋ ਟਵੀਟ ਕੀਤੇ।ਉਨ੍ਹਾਂ ਕਿਹਾ, ‘‘ਅਸੀਂ ਉਸ ਗੁਰਧਾਮ ਦੇ ‘ਖੁਲ੍ਹੇ ਦਰਸ਼ਨ ਦੀਦਾਰ’ ਲਈ ਅਰਦਾਸ ਕਰਦੇ ਸੀ, ਜੋ ਸਾਡੇ ਤੋਂ ਵਖ ਹੋ ਚੁਕੇ ਸਨ। ਅਜ ਭਾਰਤ ਸਰਕਾਰ ਦੀ ਕੈਬਨਿਟ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਜੋ ਹਰੀ ਝੰਡੀ ਦਿਤੀ ਹੈ, ਉਸ ਫੈਸਲੇ ਤੋਂ ਮੈਂ ਖੁਸ਼ ਹਾਂ। ਭਾਰਤ ‘ਚ ਰਹਿੰਦਾ ਹਰ ਸਿਖ ਹੁਣ ਪਾਕਿਸਤਾਨ ਤੋਂ ਇਸ ਤਰ੍ਹਾਂ ਦੇ ਸੰਕੇਤ ਦੀ ਉਡੀਕ ਕਰ ਰਿਹਾ ਹੈ।’’ ਇਸ ਇਤਿਹਾਸਕ ਫੈਸਲੇ ਨੂੰ ਲੈਣ ਲਈ ਮੈਂ ਨਰਿੰਦਰ ਮੋਦੀ ਅਤੇ ਸਮੁਚੇ ਕੈਬਨਿਟ ਦੀ ਸ਼ੁਕਰਗੁਜ਼ਾਰ ਹਾਂ।’’

WRITTEN BY