June 22, 2026 4:54 pm

ਅਡਵਾਨੀ ਨੇ ਦਿੱਤੀ ਸੀ ਹਰਿਮੰਦਰ ਸਾਹਿਬ ’ਤੇ ਹਮਲੇ ਦੀ ਸਲਾਹ : ਕੈਪਟਨ

image ਚੰਡੀਗੜ੍ਹ, 27 ਮਾਰਚ (ਪੰਜਾਬ ਟਾਇਮਜ਼ ਬਿਊਰੋ)-ਅੰਮ੍ਰਿਤਸਰ ਦੇ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਉ¤ਪਰ ਤਾਬੜਤੋੜ ਹਮਲਾ ਕਰਦਿਆਂ ਕਿਹਾ ਕਿ ਅਡਵਾਨੀ ਨੇ ਹੀ ਉਸ ਵੇਲੇ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ ਉ¤ਪਰ ਫੌਜੀ ਕਾਰਵਾਈ ਕਰਨ ਦੀ ਸਲਾਹ ਦਿੱਤੀ ਸੀ। ਅੱਜ ਇੱਥੇ ਵਿਸ਼ੇਸ਼ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਡਵਾਨੀ ਤੋਂ ਇਲਾਵਾ ਸ੍ਰੀਮਤੀ ਇੰਦਰਾ ਗਾਂਧੀ ਨੂੰ ਇਹ ਸਲਾਹ ਦੇਣ ਵਾਲਿਆਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵੀ ਸ਼ਾਮਿਲ ਸਨ। ਇਸ ਮੌਕੇ ਸਾਬਕਾ ਮੁੱਖ ਮੰਤਰੀ ਨੇ ਭਾਜਪਾ

ਅਤੇ ਅਕਾਲੀਆਂ ਨੂੰ ਕਰੜੇ ਹੱਥੀਂ ਲੈਦਿਆਂ ਕਿਹਾ ਕਿ ਇਨ੍ਹਾਂ ਦਾ ਮਕਸਦ ਕੇਵਲ ਏਨਾ ਹੈ ਕਿ ਆਪ੍ਰੇਸ਼ਨ ਬਲਿਊ ਸਟਾਰ ਦਾ ਸਿਆਸੀ ਫਾਇਦਾ ਕਿਵੇਂ ਉਠਾਇਆ ਜਾਵੇ।
ਅੰਮ੍ਰਿਤਸਰ ਤੋਂ ਆਪਣੇ ਵਿਰੋਧੀ ਭਾਜਪਾ ਦੇ ਉਮੀਦਵਾਰ ਅਰੁਣ ਜੇਤਲੀ ਉ¤ਪਰ ਵਰ੍ਹਦੇ ਹੋਏ ਕੈਪਟਨ ਨੇ ਕਿਹਾ ਕਿ ਭਾਜਪਾ ਅਤੇ ਜੇਤਲੀ ਦਾ ਆਪਣਾ ਕੋਈ ਸਟੈਂਡ ਨਹੀਂ। ਉਨ੍ਹਾਂ ਕਿਹਾ ਕਿ ਮੈਨੂੰ ਜੇਤਲੀ ਦੱਸਣ ਕਿ ਆਖਿਰ ਉਨ੍ਹਾਂ ਦੀ ਪਾਰਟੀ ਦਾ ਸਟੈਂਡ ਕੀ ਹੈ? ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਅਡਵਾਨੀ ਅਤੇ ਬਾਦਲ ਨੇ ਹੀ ਸ੍ਰੀਮਤੀ ਇੰਦਰਾ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ ਉ¤ਪਰ ਫੌਜੀ ਕਾਰਵਾਈ ਦੀ ਸਲਾਹ ਦਿੱਤੀ ਸੀ। ਕੈਪਟਨ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਪੰਜਾਬ ਵਿੱਚ ਉਸ ਵੇਲੇ ਅੱਤਵਾਦ ਦੇ ਦੌਰ ਦੌਰਾਨ ਤਕਰੀਬਨ 35 ਹਜ਼ਾਰ ਵਿਅਕਤੀ ਮਾਰੇ ਗਏ। ਇਨ੍ਹਾਂ ਵਿਅਕਤੀਆਂ ਵਿੱਚ ਹਿੰਦੂ ਅਤੇ ਸਿੱਖ ਦੋਨੋਂ ਫਿਰਕਿਆਂ ਦੇ ਵਿਅਕਤੀ ਸ਼ਾਮਿਲ ਸਨ। ਉਨ੍ਹਾਂ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਇਨ੍ਹਾਂ ਸਾਰਿਆਂ ਦੀ ਯਾਦ ਵਿੱਚ ਇੱਕ ਵੱਡੀ ਯਾਦਗਾਰ ਬਣਾਈ ਜਾਵੇ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਉ¤ਪਰ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਸੀ ਕਿ ਆਪ੍ਰੇਸ਼ਨ ਬਲਿਊ ਸਟਾਰ ਦੇ ਮਾਮਲੇ ਦਾ ਸ. ਬਾਦਲ ਸਿਆਸੀ ਫਾਇਦਾ ਉਠਾ ਰਹੇ ਹਨ। ਆਪ੍ਰੇਸ਼ਨ ਤੋਂ ਪਹਿਲਾਂ ਅਤੇ ਬਾਅਦ ਵਿੱਚ ਬਾਦਲ ਨੇ ਕਈ ਵੱਡੀਆਂ ਗਲਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਬਲਿਊ ਸਟਾਰ ਤੋਂ ਬਚਣ ਲਈ ਸ. ਪ੍ਰਕਾਸ਼ ਸਿੰਘ ਬਾਦਲ ਉ¤ਤਰਾਖੰਡ ਦੇ ਬਾਜਪੁਰ ਵਿੱਚ ਆਪਣੇ ਫਾਰਮ ਹਾਊਸ ਵਿੱਚ ਜਾ ਕੇ ਲੁਕ ਗਏ ਸਨ ਪਰ ਅੱਜ ਆਪਣੇ ਸਿਆਸੀ ਲਾਭ ਦੇ ਲਈ ਉਹ ਇਸ ਮੁੱਦੇ ਦਾ ਫਾਇਦਾ ਉਠਾ ਰਹੇ ਹਨ।