ਨਵੀਂ ਦਿੱਲੀ, 26 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਨਾਭਾ ਦੇ ਰਹਿਣ ਵਾਲੇ ਵਿਸ਼ਾਲ ਸ਼ਰਮਾ ਦੀ ਬੀਤੀ ਰਾਤ ਕੈਨੇਡਾ ਦੇ ਟੋਰਾਂਟੋ ’ਚ ਭੇਦਭਰੇ ਹਾਲਾਤ ’ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣਾ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਇੱਕ ਸਾਲ ਪਹਿਲਾਂ ਟੋਰਾਂਟੋ ’ਚ ਪੜ੍ਹਨ ਲਈ ਗਿਆ ਸੀ। ਜਾਣਕਾਰੀ ਮੁਤਾਬਕ ਉਸ ਦੇ ਪਿਤਾ ਨੇ 8 ਲੱਖ ਰੁਪਏ ਕਰਜ਼ਾ ਚੁੱਕ ਕੇ ਬਾਹਰ ਭੇਜਿਆ ਸੀ। ਮ੍ਰਿਤਕ ਦੇ ਪਿਤਾ ਸਰਕਾਰੀ ਸਕੂਲ ਵਿੱਚ ਕਲਰਕ ਹਨ। ਨੌਜਵਾਨ ਲੜਕੇ ਦੀ ਮੌਤ ਦੀ ਖ਼ਬਰ ਤੋਂ ਬਾਅਦ ਕਾਲੋਨੀ ’ਚ ਮਾਤਮ ਦੀ ਲਹਿਰ ਦੋੜ ਗਈ। ਪਰਿਵਾਰ ਵਾਲਿਆਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਉਨ੍ਹਾਂ ਨੂੰ ਜਲਦੀ ਦਿਵਾਈ ਜਾਵੇ ਅਤੇ ਉਸ ਦੀ ਮੌਤ ਬਾਰੇ ਜਾਂਚ ਕੀਤੀ ਜਾਵੇ।
ਟੋਰਾਂਟੋ ਵਿਖੇ ਸ਼ੱਕੀ ਹਾਲਤ ’ਚ ਪੰਜਾਬੀ ਨੌਜਵਾਨ ਦੀ ਮੌਤ



