Skip to content
Independent perspectives. Global stories.
BREAKING

ਪਾਕਿਸਤਾਨ ਵੱਲੋਂ ਗੱਲਬਾਤ ਦੀ ਪੇਸ਼ਕਸ਼

Share this story

ਬੇਸ਼ਕ ਭਾਰਤ ਅਤੇ ਪਾਕਿਸਤਾਨ ਦੇ ਸਬੰਧ ਵਿਗੜੇ ਹੋਏ ਹਨ ਪ੍ਰੰਤੂ ਪਾਕਿਸਤਾਨ ਦੀ ਸਿਆਸੀ ਅਗਵਾਈ ਭਾਰਤ ਨਾਲ ਦੋਸਤੀ ਦਾ ਹੁੰਗਾਰਾ ਭਰ ਰਹੀ ਹੈ। ਪਾਕਿਸਤਾਨ ਦੇ ਵਜ਼ੀਰੇ ਆਜ਼ਮ ਜਨਾਬ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਉਹ ਦਵੱਲੇ ਮੁੱਦਿਆਂ ’ਤੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਸਿੱਧੇ ਤੌਰ ’ਤੇ ਗਲਬਾਤ ਕਰਨ ਲਈ ਤਿਆਰ ਹਨ।ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਆਖਿਆ ਹੈ ਕਿ ਦਹਿਸ਼ਤੀ ਸਰਗਰਮੀਆਂ ਲਈ ਪਾਕਿਸਤਾਨ ਦੀ ਸਰਜ਼ਮੀਨ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣਾ ਉਨ੍ਹਾਂ ਦੇ ਆਪਣੇ ਮੁਲਕ (ਪਾਕਿਸਤਾਨ) ਦੇ ਹਿਤ ਵਿਚ ਨਹੀਂ ਹੈ।ਇਕ ਦਿਨ ਪਹਿਲਾਂ ਭਾਰਤ ਦੀ ਵਿਦੇਸ਼ ਮੰਤਰੀ ਸ਼੍ਰੀਮਤੀ ਸੁਸ਼ਮਾ ਸਵਰਾਜ ਨੇ ਕਿਹਾ ਸੀ ਕਿ ਪਾਕਿਤਸਾਨ ਨਾਲ ਉਦੋਂ ਤਕ ਕੋਈ ਸੰਵਾਦ ਅਗੇ ਨਹੀਂ ਤੁਰ ਸਕਦਾ ਜਦੋਂ ਤਕ ਉਹ ਭਾਰਤ ਖ਼ਿਲਾਫ਼ ਦਹਿਸ਼ਤੀ ਕਾਰਵਾਈਆਂ ਤੋਂ ਤੌਬਾ ਨਹੀਂ ਕਰ ਲੈਂਦਾ। ਸ਼ਾਇਦ ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਸ ਗੱਲ ਦਾ ਹੀ ਜਵਾਬ ਦੇ ਰਹੇ ਸਨ। ਉਨ੍ਹਾਂ ਵੱਲੋਂ ਕੀਤੀ ਗਈ ਗੱਲਬਾਤ ਦੀ ਪੇਸ਼ਕਸ਼ ਬਹੁਤ ਸ਼ਲਾਘਾਯੋਗ ਹੈ। ਭਾਰਤ ਅਤੇ ਪਾਕਿਸਤਾਨ ਦਰਮਿਆਨ ਗੱਲਬਾਤ ਸ਼ੁਰੂ ਹੋਣਾ ਸਮੇਂ ਦੀ ਲੋੜ ਹੈ। ਭਾਰਤ ਅਤੇ ਪਾਕਿਸਤਾਨ ਦੋਵੇਂ ਪਾਸੇ ਲੋਕ ਅਮਨ-ਸ਼ਾਂਤੀ ਚਾਹੁੰਦੇ ਹਨ। ਜੇਕਰ ਪਾਕਿਸਤਾਨ ਕਸ਼ਮੀਰ ਸਮੇਤ ਸਾਰੇ ਮੁੱਦਿਆਂ ਉਤੇ ਗੱਲਬਾਤ ਕਰਨ ਲਈ ਤਿਆਰ ਹੈ ਤਦ ਭਾਰਤ ਨੂੰ ਇਸ ਦਾ ਯੋਗ ਹੁੰਗਾਰਾ ਭਰਨਾ ਚਾਹੀਦਾ ਹੈ। ਦਵੱਲੀ ਗੱਲਬਾਤ ਤੋਂ ਬਿਨਾਂ ਮਸਲੇ ਹੱਲ ਹੋਣਾ ਸੰਭਵ ਨਹੀਂ ਹਨ। ਪਾਕਿਸਤਾਨ ਦੇ ਵਜ਼ੀਰੇ ਆਜ਼ਮ ਵੱਲੋਂ ਪ੍ਰਗਟ ਕੀਤੇ ਗਏ ਵਿਚਾਰਾਂ ਨੂੰ ਸਾਹਮਣੇ ਰੱਖਦੇ ਹੋਏ ਭਾਰਤ ਨੂੰ ਆਪਣੀ ਜਿੱਦ ਨੂੰ ਤਿਆਗਦੇ ਹੋਏ ਤੁਰੰਤ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ। ਕਰਤਾਰਪੁਰ ਲਾਂਘੇ ਸਬੰਧੀ ਪਾਕਿਸਤਾਨ ਵੱਲੋਂ ਲਈ ਗਈ ਪਹਿਲਕਦਮੀ ਤੋਂ ਬਾਅਦ ਹਾਲਾਤ ਲਗਾਤਾਰ ਬਦਲਦੇ ਪ੍ਰਤੀਤ ਹੋ ਰਹੇ ਹਨ। ਪਾਕਿਸਤਾਨ ਦੇ ਵਜ਼ੀਰੇ ਆਜ਼ਮ ਦਾ ਭਾਰਤ ਪ੍ਰਤੀ ਹਾਂ ਪੱਖੀ ਨਵੀਆਂ ਉਮੀਦਾਂ ਜਗਾ ਰਿਹਾ ਹੈ। ਭਾਰਤ ਨੂੰ ਇਸ ਦਾ ਓਨੇ ਹੀ ਉਤਸ਼ਾਹ ਨਾਲ ਹੁੰਗਾਰਾ ਭਰਨਾ ਚਾਹੀਦਾ ਹੈ। ਦੋਵੇਂ ਦੇਸ਼ਾਂ ਨੇ ਆਪਸੀ ਟਕਰਾਅ ਵਿੱਚ ਬਹੁਤ ਕੁਝ ਗਵਾਇਆ ਹੈ। ਜਦੋਂ ਪਾਕਿਸਤਾਨ ਭਾਰਤ ਨਾਲ ਕੋਈ ਵੀ ਜੰਗ ਕਰਨ ਤੋਂ ਤੋਬਾ ਕਰ ਰਿਹਾ ਹੈ ਤਦ ਭਾਰਤ ਨੂੰ ਵੀ ਇਸ ਮੌਕੇ ਦਾ ਲਾਹਾ ਉਠਾਉਣਾ ਚਾਹੀਦਾ ਹੈ। ਦੋਵੇਂ ਦੇਸ਼ ਮਿਲਜੁਲ ਕੇ ਇਸ ਖੇਤਰ ਵਿੱਚ ਸਦੀਵੀ ਸ਼ਾਂਤੀ ਅਤੇ ਦੋਸਤੀ ਦਾ ਪਰਚਮ ਲਹਿਰਾ ਸਕਦੇ ਹਨ।

WRITTEN BY