ਸੰਗਰੂਰ, 28 ਮਾਰਚ (ਹਰਿੰਦਰਪਾਲ ਸਿੰਘ ਖਾਲਸਾ)- ਸੰਗਰੂਰ ਲੋਕ ਸਭਾ ਸੀਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈ ਇੰਦਰ ਸਿੰਗਲਾ ਨੇ ਜਿਲ੍ਹੇ ਦੇ ਕੁੱਝ ਖੇਤਰਾਂ ਵਿੱਚ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਉ¤ਪਰ ਪੀੜਤ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਉਦਿਆਂ ਅੱਜ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੜੇਮਾਰੀ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਨੀਅਤ ਅਤੇ ਨੀਤੀ ਵਿੱਚ ਵੱਡੇ ਅੰਤਰ ਕਾਰਨ ਕਿਸਾਨਾਂ ਦੀ ਪਹਿਲਾਂ ਹੀ ਬਹੁਤ ਦੁਰਦਸ਼ਾ ਹੋ ਰਹੀ ਹੈ, ਉ¤ਪਰੋ ਕੁਦਰਤੀ ਆਫਤ ਨੇ ਕਿਸਾਨਾਂ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਫੋਕੇ ਨਾਅਰਿਆਂ ਦੀ ਥਾਂ ਕਿਸਾਨਾਂ ਦੀ ਬਾਂਹ ਫੜਨ ਲਈ ਅੱਗੇ ਆਵੇ ਤਾਂ ਜੋ ਕਿਸਾਨ ਭਰਾਵਾਂ ਦੀ ਆਰਥਿਕ ਹਾਲਤ ਵਿੱਚ ਸੁਧਾਰ ਆ ਸਕੇ ਅਤੇ ਉਨ੍ਹਾਂ ਨੂੰ ਕੁਦਰਤੀ ਆਫਤ ਕਾਰਨ ਹੋਏ ਨੁਕਸਾਨ ਤੋਂ ਉਬਾਰਿਆ ਜਾ ਸਕੇ।