ਅੰਮ੍ਰਿਤਸਰ, 30 ਨਵੰਬਰ (ਜਤਿੰਦਰ ਸਿੰਘ ਬੇਦੀ, ਸਰਵਨ ਸਿੰਘ ਰੰਧਾਵਾ)- ਸਮਾਜ ਭਲਾਈ ਕਾਰਜਾਂ ‘ਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਸਦਕਾ ਸਰਬੱਤ ਦਾ ਭਲਾ ਐਜੂਕੇਸ਼ਨ ਐ-ਡ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਸੁਖਰਾਜ ਸਿੰਘ ਸੋਹਲ ਅਤੇ ਸਮੂਹ ਟੀਮ ਵਲੋ ਉਘੇ ਸਮਾਜ ਸੇਵਕ ਮਨਜੀਤ ਸਿੰਘ ਮੰਜਿਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੋਕੇ ਵਿਸ਼ੇਸ਼ ਤੋਰ ਤੇ ਬੀ. ਸੀ. ਏਕਤਾ ਮੰਚ ਪੰਜਾਬ ਦੇ ਚੇਅਰਮੈਨ ਨਰਿੰਦਰ ਸੱਗੂ, ਪ੍ਰਧਾਨ ਕੁਲਵੰਤ ਸਿੰਘ ਮੱਲ੍ਹੀ ਉੇਚੇਚੇ ਤੌਰ ‘ਤੇ ਹਾਜ਼ਰ ਹੋਏ। ਇਸ ਮੋਕੇ ਸੁਖਰਾਜ ਸੋਹਲ ਨੇ ਦੱਸਿਆ ਕਿ ਸੰਸਥਾ ਵਲੋਂ ਸਮਾਜ ਭਲਾਈ ਦੇ ਕਾਰਜ ਕਰਨ ਵਾਲੇ ਇੰਨਸਾਨਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਨੂੰ ਹੋਰ ਵਧ ਚੜ੍ਹ ਕੇ ਕੰਮ ਕਰਨ ਲਈ ਪ੍ਰੇਰਿਆ ਜਾਦਾ ਹੈ ਤਾਂ ਜੋ ਸਮਾਜ ਵਿੱਚ ਲੋੜਵੰਦਾਂ ਦੀਆਂ ਜਰੂਰਤਾਂ ਪੂਰੀਆਂ ਹੋ ਸਕਣ। ਇਸ ਮੋਕੇ ਚੇਅਰਮੈਨ ਨਰਿੰਦਰ ਸੱਗੂ ਨੇ ਸੰਬੋਧਨ ਕਰਦਿਆ ਕਿਹਾ ਕਿ ਸਰਬੱਤ ਦਾ ਭਲਾ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਵਲੋ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ, ਜੋ ਲੋੜਵੰਦ ਬੱਚਿਆਂ ਨੂੰ ਕੰਪਿਊਟਰ ਸਿੱਖਿਆ ਦੇ ਨਾਲ-ਨਾਲ ਹੋਰ ਕਾਫੀ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਸਾਨੂੰ ਵੀ ਰਲ ਮਿਲ ਕੇ ਸਮਾਜ ਭਲਾਈ ਦੇ ਕਾਰਜ ਕਰਨੇ ਚਾਹੀਦੇ ਤਾ ਜੋ ਸਮਾਜ ਹੋਰ ਵਧੀਆ ਹੋ ਸਕੇ। ਇਸ ਮੋਕੇ ਬੀ. ਸੀ. ਏਕਤਾ ਮੰਚ ਦੇ ਸਕੱਤਰ ਸਤਪਾਲ ਸੋਖੀ, ਜਤਿੰਦਰ ਸਿੰਘ ਵਿਰਦੀ, ਜੋਗਿੰਦਰ ਸਿੰਘ ਬਮਰਾਹ, ਰਾਜੀਵ ਸੂਦ, ਜਤਿੰਦਰ ਸਿੰਘ ਟੱਕਰ, ਰਛਪਾਲ ਸਿੰਘ ਜੰਡ ਆਦਿ ਹਾਜਰ ਸਨ।
ਸਰਬੱਤ ਦਾ ਭਲਾ ਸੰਸਥਾ ਵੱਲੋਂ ਸਮਾਜ ਸੇਵਕ ਮਨਜੀਤ ਸਿੰਘ ਮੰਜਿਲ ਦਾ ਸਨਮਾਨ



