ਜਗਰਾਉਂ, 30 ਨਵੰਬਰ (ਪਰਮਜੀਤ ਸਿੰਘ ਗਰੇਵਾਲ)- ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸ. ਐਸ. ਪੀ. ਵਰਿੰਦਰ ਸਿੰਘ ਬਰਾੜ ਵੱਲੋਂ ਨਸ਼ਿਆਂ ਖਿਲਾਫ਼ ਵਿੱਢਂ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਵੱਖ-ਵੱਖ ਟੀਮਾਂ ਬਣਾ ਕੇ ਸ਼ੁਰੂ ਕੀਤੀ ਸਰਚ ਮੁਹਿੰਮ ਦੌਰਾਨ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ 40 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਰਸ਼ਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਚੌਕੀ ਗਿੱਦੜਵਿੰਡੀ ਦੇ ਇੰਚਾਰਜ ਸੁਖਮਿੰਦਰ ਸਿੰਘ ਨੇ ਸੁਰਜੀਤ ਸਿੰਘ ਉਰਫ਼ ਬਿੱਟੂ ਪੁੱਤਰ ਮੁਖਤਿਆਰ ਸਿੰਘ ਵਾਸੀ ਕੁੱਲਗਹਿਣਾ ਨੂੰ 10 ਗ੍ਰਾਮ ਹੈਰੋਇਨ, ਪੁਲਿਸ ਚੌਕੀ ਭੂੰਦੜੀ ਦੇ ਇੰਚਾਰਜ ਹਰਦੀਪ ਸਿੰਘ ਨੇ ਰਾਣੋ ਪਤਨੀ ਪ੍ਰੀਤਮ ਸਿੰਘ ਵਾਸੀ ਕੋਟਲੀ ਨੂੰ 20 ਗ੍ਰਾਮ ਹੈਰੋਇਨ ਅਤੇ ਏ. ਐਸ. ਆਈ. ਕੁਲਵਿੰਦਰ ਸਿੰਘ ਨੇ ਗੁਰਮੀਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਰਾਏਪੁਰ ਰਾਈਆਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਉਕਤ ਮੁਲਾਜ਼ਮ ਖਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਨਸ਼ਾ ਸਮੱਗਲਰਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਦੌਰਾਨ ਹੋਰ ਵੀ ਬਰਾਮਦਗੀ ਹੋਣ ਦੀ ਸੰਭਾਵਨਾ ਹੈ।
ਸਿੱਧਵਾਂ ਬੇਟ ਪੁਲਿਸ ਵੱਲੋਂ ਔਰਤ ਸਮੇਤ ਤਿੰਨ ਨਸ਼ਾ ਸਮੱਗਲਰ ਗ੍ਰਿਫ਼ਤਾਰ



