ਅਮਲੋਹ, 10 ਦਸੰਬਰ,(ਰਣਜੀਤ ਸਿੰਘ ਘੁੰਮਣ)- ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਹੜੀ ਸਾਰੇ ਧਰਮਾਂ ਨੂੰ ਨਾਲ ਲੈਕੇ ਚੱਲਣ ਦੇ ਸਮਰੱਥ ਹੀ ਨਹੀਂ ਸਗੋਂ ਯੂਥ ਅਕਾਲੀ ਦਲ ਇਸ ਪਾਰਟੀ ਦੀ ਰੀਡ ਦੀ ਹੱਡੀ ਹੈ। ਯੂਥ ਨੌਜਵਾਨਾਂ ਵੱਲੋਂ ਜਿੱਥੇ ਚੋਣਾਂ ਸਮੇਂ ਅਹਿਮ ਰੋਲ ਅਦਾ ਕੀਤਾ ਜਾਂਦਾ ਹੈ ਉੱਥੇ ਯੂਥ ਅਕਾਲੀ ਦਲ ਦੇ ਨੌਜਵਾਨ ਪਾਰਟੀ ਦੇ ਹਰ ਮੋਰਚੇ ਅਤੇ ਰੈਲੀਆਂ ਵਿੱਚ ਵੀ ਵੱਧ ਚੜ ਕੇ ਸ਼ਮੂਲੀਅਤ ਕਰਕੇ ਸਮਾਗਮਾਂ ਨੂੰ ਕਾਮਯਾਬ ਕਰਨ ਵਿੱਚ ਅਹਿਮ ਰੋਲ ਅਦਾ ਕਰਦੇ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੌਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਹਲਕਾ ਅਮਲੋਹ ਦੇ ਨੌਜਵਾਨਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਣ ਸਮੇਂ ਕੀਤਾ। ਮਜੀਠੀਆ ਤੇ ਰਾਜੂ ਖੰਨਾ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਯੂਥ ਅਕਾਲੀ ਦਲ ਆਪਣੀ ਜਿੰਮੇਵਾਰੀ ਨੂੰ ਸਮਝਦਾ ਹੋਇਆ ਪਾਰਟੀ ਦੀ ਚੜਦੀਕਲਾ ਲਈ ਕਾਰਜ ਹੀ ਨਹੀਂ ਕਰੇਗਾ ਸਗੋਂ ਸ਼੍ਰੌਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ ਤੇ ਮਜਬੂਤ ਕਰਨ ਲਈ ਸੰਗਠਿਤ ਰੂਪ ਵਿੱਚ ਇੱਕ ਮੁਹਿੰਮ ਵੀ ਚਲਾਵੇਗਾ। ਉਹਨਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਯੂਥ ਅਕਾਲੀ ਦਲ ਵੱਲੋਂ ਘਰ ਘਰ ਤੱਕ ਪਹੁੰਚ ਕਰਕੇ ਜਿੱਥੇ ਕੈਪਟਨ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਦਾ ਖੁਲਾਸਾ ਕੀਤਾ ਜਾਵੇਗਾ ਉੱਥੇ ਸ਼੍ਰੌਮਣੀ ਅਕਾਲੀ ਦਲ ਦੇ ਪ੍ਰੋਗਰਾਮ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਵੀ ਪਿੰਡ ਪਿੰਡ ਸ਼ਹਿਰ ਸ਼ਹਿਰ ਪਹੁੰਚਾਇਆ ਜਾਵੇਗਾ। ਮਜੀਠੀਆ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਪਣਪੀਆਂ ਸਮਾਜਿਕ ਬੁਰਾਈਆਂ ਖਿਲਾਫ ਇੱਕ ਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਆਪਣੀ ਆਵਾਜ ਬੁਲੰਦ ਕਰਨ ਤਾਂ ਜੋ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਵੱਲ ਲਿਜਾਇਆ ਜਾ ਸਕੇ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਪਾਰਟੀ ਹੈ ਜਿਸਦੇ ਸਰਪਰਸਤ ਸ. ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੋਕਾਂ ਵਿੱਚ ਹੀ ਰਹਿ ਕੇ ਉਨਾਂ ਦੇ ਦੁੱਖ ਦਰਦ ਸੁਣ ਕੇ ਹੱਲ ਕਰਦੇ ਹਨ। ਜਦੋਂ ਕਿ ਇਸ ਦੇ ਮੁਕਾਬਲੇ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਤਾਂ ਕੀ ਮਿਲਣਾ ਹੈ, ਉਹ ਤਾਂ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਤੋ ਵੀ ਦੂਰੀ ਬਨਾ ਕੇ ਰੱਖਦੇ ਹਨ। ਇਸ ਮੌਕੇ ਤੇ ਉਹਨਾਂ ਨਾਲ ਸਰਕਲ ਮੰਡੀ ਗੋਬਿੰਦਗੜ੍ਹ ਦਿਹਾਤੀ ਦੇ ਪ੍ਰਧਾਨ ਜੱਥੇ ਜਰਨੈਲ ਸਿੰਘ ਮਾਜਰੀ, ਸਰਕਲ ਅਮਲੋਹ ਦਿਹਾਤੀ ਦੇ ਪ੍ਰਧਾਨ ਜੱਥੇ ਹਰਬੰਸ ਸਿੰਘ ਬਡਾਲੀ, ਸਰਕਲ ਬੁੱਗਾ ਕਲਾਂ ਦਿਹਾਤੀ ਦੇ ਪ੍ਰਧਾਨ ਜੱਥੇ ਹਰਿੰਦਰ ਸਿੰਘ ਦੀਵਾ ਤੇ ਅਮਲੋਹ ਸਹਿਰੀ ਦੇ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ ਵਿਸ਼ੇਸ਼ ਤੌਰ ਤੇ ਹਾਜਰ ਸਨ।
ਯੂਥ ਅਕਾਲੀ ਦਲ ਆਉਣ ਵਾਲੇ ਦਿਨਾਂ ’ਚ ਅਹਿਮ ਰੋਲ ਅਦਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਚੜਦੀਕਲਾ ਲਈ ਕਾਰਜ ਕਰੇਗਾ : ਬਿਕਰਮ ਮਜੀਠੀਆ, ਰਾਜੂ ਖੰਨਾ



