ਨਵੀਂ ਦਿੱਲੀ, 17 ਜੁਲਾਈ (ਪੀ. ਟੀ.)- ਟੈਕਸ ਚੋਰੀ ਕਰਨ ਵਾਲਿਆਂ ਨੂੰ ਸਖਤ ਸੰਦੇਸ਼ ਦਿੰਦੇ ਹੋਏ ਵਿੱਤ ਮੰਤਰੀ ਪੀ. ਚਿਦੰਮਬਰਮ ਨੇ ਕਿਹਾ ਕਿ ਸਰਕਾਰ ਨੇ ਅਜਿਹੇ 12 ਲੱਖ ਲੋਕਾਂ ਦੀ ਪਹਿਚਾਣ ਕੀਤੀ ਹੈ ਜਿਨ੍ਹਾਂ ਨੇ ਸੇਵਾ ਕਰ ਰਿਟਰਨ ਦਾਖਲ ਕਰਨਾ ਬੰਦ ਕਰ ਦਿੱਤਾ ਹੈ ਅਤੇ ਜਾਂ ਰਿਟਰਨ ਦਾਖਲ ਕਰਦੇ ਹੀ ਨਹੀਂ। ਵਿਭਾਗ ਇਨ੍ਹਾਂ ਲੋਕਾਂ ਦਾ ਪਿੱਛਾ ਕਰੇਗਾ। ਵਿੱਤ ਮੰਤਰਾਲਾ ਨੇ 2013-14 ‘ਚ 5.65 ਲੱਖ ਕਰੋੜ ਰੁਪਏ ਦੇ ਅਪ੍ਰਤੱਖ ਟੈਕਸ ਇਕੱਠਾ ਕਰਨ ਦਾ ਟੀਚਾ ਰੱਖਿਆ ਹੈ।



