June 19, 2026 5:17 pm

ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਵਿਜੈ ਦਿਵਸ ਮੌਕੇ ਜਵਾਨਾਂ ਨੂੰ ਸ਼ਰਧਾਂਜਲੀ

ਨਵੀਂ ਦਿਲੀ, 16 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵਿਜੈ ਦਿਵਸ ਮੌਕੇ ’ਤੇ ਸਾਲ 1971 ਦੇ ਭਾਰਤ-ਪਾਕਿ ਜੰਗ ’ਚ ਸ਼ਹੀਦ ਹੋਏ ਸੈਨਾ ਦੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਜੈ ਦਿਵਸ ਮੌਕੇ 1971 ਦੀ ਜੰਗ ’ਚ ਭਾਰਤੀ ਸੈਨਾ ਦੇ ਜਵਾਨਾਂ ਦੇ ਅਦੁਤੀ ਸਾਹਸ ਅਤੇ ਬਹਾਦਰੀ ਦੀ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਅਜ ਵਿਜੈ ਦਿਵਸ ਮੌਕੇ ’ਤੇ ਅਸੀਂ 1971 ਦੇ ਲੜਨ ਵਾਲੇ ਬਹਾਦਰ ਜਵਾਨਾਂ ਦੀ ਅਦੁਤੀ ਭਾਵਨਾ ਨੂੰ ਯਾਦ ਕਰਦੇ ਹਾਂ। ਉਨ੍ਹਾਂ ਦੀ ਬਹਾਦਰੀ ਅਤੇ ਦੇਸ਼ ਭਗਤੀ ਨੇ ਦੇਸ਼ ਦੀ ਸੁਰਖਿਆ ਨੂੰ ਯਕੀਨੀ ਬਣਾਇਆ ਹੈ। ਦੇਸ਼ ਉਨ੍ਹਾਂ ਤੋਂ ਹਮੇਸ਼ਾ ਪ੍ਰੇਰਨਾ ਲੈਂਦਾ ਰਹੇਗਾ।

Send this to a friend