May 27, 2026 12:49 am

ਟਾਈਟਲਰ ਸਮੇਤ ਹੋਰ ਦੋਸ਼ੀਆਂ ਨੂੰ ਵੀ ਮਿਲੇ ਸਖ਼ਤ ਸਜ਼ਾ : ਭਾਈ ਲੌਂਗੋਵਾਲ

ਅੰਮ੍ਰਿਤਸਰ- ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਉਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਬੇਸ਼ੱਕ ਭਾਈ ਲੌਂਗੋਵਾਲ ਨੇ ਇਹ ਗੱਲ ਵੀ ਆਖੀ ਹੈ ਕਿ ਸੱਜਣ ਕੁਮਾਰ ਉਮਰ ਕੈਦ ਦਾ ਨਹੀਂ ਸਗੋਂ ਫਾਂਸੀ ਦੀ ਸਜ਼ਾ ਦਾ ਹੱਕਦਾਰ ਸੀ, ਪਰੰਤੂ ਨਿਆਂਪਾਲਕਾ ਵੱਲੋਂ ਉਸ ਨੂੰ ਉਮਰ ਕੈਦ ਦੀ ਸਜ਼ਾ ਦੇ ਕੇ ਉਸ ਦੇ ਗੁਨਾਹਾਂ ਨੂੰ ਸਾਬਤ ਕਰ ਦਿੱਤਾ ਹੈ। ਉਨ੍ਹਾਂ ਨੇ ਜਗਦੀਸ਼ ਟਾਈਟਲਰ ਸਮੇਤ ਸਿੱਖ ਕਤਲੇਆਮ ਦੇ ਹੋਰਨਾਂ ਦੋਸ਼ੀਆਂ ਨੂੰ ਵੀ ਕਰੜੀਆਂ ਸਜ਼ਾਵਾਂ ਦੇਣ ਦੀ ਵਕਾਲਤ ਕੀਤੀ।

Send this to a friend