May 27, 2026 12:50 am

ਭੂਪੇਸ਼ ਬਘੇਲ ਨੇ ਛਤੀਸਗੜ੍ਹ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ਼

ਰਾਏਪੁਰ, 17 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਭੂਪੇਸ਼ ਬਘੇਲ ਨੇ ਛੱਤੀਸਗੜ੍ਹ ਦੇ ਮੁਖ ਮੰਤਰੀ ਵਜੋਂ ਹਲਫ਼ ਲਿਆ ਹੈ। ਭੂਪੇਸ਼ ਬਘੇਲ ਛੱਤੀਸਗੜ੍ਹ ਦੇ ਤੀਜੇ ਮੁੱਖ ਮੰਤਰੀ ਹਨ। ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਰਾਏਪੁਰ ਦੇ ਇਨਡੋਰ ਸਟੇਡੀਅਮ ਵਿੱਚ ਰੱਖਿਆ ਗਿਆ। ਇਸ ਤੋਂ ਪਹਿਲਾਂ ਸਹੁੰ ਚੁੱਕ ਸਮਾਗਮ ਸਾਇੰਸ ਕਾਲਜ ਦੇ ਮੈਦਾਨ ਵਿੱਚ ਰੱਖਿਆ ਗਿਆ ਸੀ ਪਰ ਬਾਰਿਸ਼ ਕਾਰਨ ਪ੍ਰੋਗਰਾਮ ਦੀ ਜਗ੍ਹਾ ਬਦਲ ਦਿੱਤੀ ਗਈ। ਬਘੇਲ ਦੇ ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਈ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੇ ਸ਼ਿਰਕਤ ਕੀਤੀ।

Send this to a friend