31 ਤੱਕ ਆਤਮ ਸਮਰਪਣ ਕਰਨ ਦੇ ਹੁਕਮ
ਨਵੀਂ ਦਿਲੀ, 21 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਦਿਲੀ ਹਾਈਕੋਰਟ ਨੇ ਸਾਬਕਾ ਕਾਂਗਰਸ ਆਗੂ ਸਜਣ ਕੁਮਾਰ ਵਲੋਂ ਦਾਇਰ ਆਤਮ ਸਮਰਪਣ ਕਰਨ ਲਈ ਸਮਾਂ ਵਧਾਉਣ ਦੀ ਪਟੀਸ਼ਨ ਨੂੰ ਰਦ ਕਰ ਦਿਤਾ ਹੈ। ਇਸ ਹਫ਼ਤੇ ਦੇ ਸ਼ੁਰੂਆਤ ’ਚ 1984 ਦੇ ਸਿਖ ਕਤਲੇਆਮ ਮਾਮਲੇ ’ਚ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਸਜਣ ਕੁਮਾਰ ਨੇ ਆਤਮ ਸਮਰਪਣ ਲਈ ਸਮਾਂ ਸੀਮਾ ਵਧਾਉਣ ਦੀ ਮੰਗ ਕੀਤੀ ਸੀ, ਤਾਂ ਕਿ ਉਹ ਕੁਝ ਪਰਿਵਾਰਕ ਮਾਮਲਿਆਂ ਨੂੰ ਨਿਪਟਾ ਸਕੇ। ਜਜ ਐਸ. ਮੁਰਲੀਧਰ ਅਤੇ ਵਿਨੋਦ ਗੋਇਲ ਦੇ ਬੈਂਚ ਨੇ ਉਨ੍ਹਾਂ ਨੂੰ 31 ਦਸੰਬਰ ਤਕ ਆਤਮ ਸਮਰਪਣ ਕਰਨ ਦਾ ਆਦੇਸ਼ ਦਿੱਤਾ ਸੀ। ਸਜਣ ਕੁਮਾਰ ਨੇ ਖੁਦ ਨੂੰ ਨਿਰਦੋਸ਼ ਹੋਣ ਦਾ ਦਾਅਵਾ ਕਰਦੇ ਹੋਏ ਆਦਲਤ ਤੋਂ ਆਤਮ ਸਮਰਪਣ ਕਰਨ ਲਈ 30 ਦਿਨਾਂ ਦਾ ਸਮਾਂ ਦੇਣ ਦੀ ਅਪੀਲ ਕੀਤੀ ਸੀ, ਜਿਸ ’ਚ ਉਨ੍ਹਾਂ ਆਪਣੇ ਕੁਝ ਸੰਪਤੀ ਨਾਲ ਜੁੜੇ ਮਾਮਲੇ ਨਿਪਟਾ ਸਕੇ ਅਤੇ ਆਪਣੇ ਕਰੀਬੀ ਸਬੰਧੀਆਂ ਨਾਲ ਮਿਲ ਸਕੇ।