ਚੰਡੀਗੜ, 24 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜ ਕ੍ਰਿਸਮਿਸ ਦੇ ਸ਼ੁਭ ਮੌਕੇ ‘ਤੇ ਪੰਜਾਬ ਵਾਸੀਆਂ ਖਾਸ ਕਰਕੇ ਈਸਾਈ ਭਾਈਚਾਰੇ ਨੂੰ ਨਿਘੀ ਵਧਾਈ ਦਿੰਦਿਆਂ ਅਸਹਿਣਸ਼ੀਲਤਾ ਅਤੇ ਫਿਰਕੂ ਨਫ਼ਰਤ ਤੋਂ ਉਪਰ ਉਠ ਕੇ ਭਾਈਚਾਰਕ ਸਾਂਝ ਅਤੇ ਧਰਮ ਨਿਰਪਖਤਾ ਦੀਆਂ ਤੰਦਾਂ ਮਜ਼ਬੂਤ ਕਰਨ ਦਾ ਸਦਾ ਦਿਤਾ ਹੈ। ਇਕ ਸੰਦੇਸ਼ ਵਿਚ ਮੁਖ ਮੰਤਰੀ ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਦਾ ਸ਼ਾਂਤੀ, ਪਿਆਰ ਅਤੇ ਦਇਆ ਦਾ ਸੰਦੇਸ਼ ਦੁਨੀਆ ਭਰ ਦੇ ਲੋਕਾਂ ਦੀਆਂ ਜ਼ਿੰਦਗੀਆਂ ਰੁਸ਼ਨਾ ਰਿਹਾ ਹੈ।