ਮੂਣਕ, 27 ਦਸੰਬਰ (ਕੁਲਵੰਤ ਸਿੰਘ ਦੇਹਲਾ)- ਹਲਕਾ ਲਹਿਰਾਗਾਗਾ ਦੇ ਅਧੀਨ ਪੈਂਦੇ ਪਿੰਡ ਭੁਟਾਲ ਕਲਾਂ ਵਿਖੇ ਪੰਚਾਇਤੀ ਚੋਣਾਂ ਦਾ ਚੋਣ ਪ੍ਰਚਾਰ ਪੂਰੀ ਤਰ੍ਹਾਂ ਭਖ ਚੁਕਿਆ ਹੈ ਇਸ ਪਿੰਡ ‘ਚ ਮਾਸਟਰ ਗੁਰਜੰਟ ਸਿੰਘ ਸਰਪੰਚੀ ਉਮੀਦਵਾਰ ਦਾ ਚੋਣ ਪ੍ਰਚਾਰ ਸਿਖਰਾਂ ‘ਤੇ ਹੈ ਇਸ ਪਿੰਡ ਦੇ ਵਡੀ ਗਿਣਤੀ ਦੇ ਵੋਟਰਾਂ ਵਲੋਂ ਉਨ੍ਹਾਂ ਦੀ ਹਮਾਇਤ ਕੀਤੀ ਜਾ ਰਹੀ ਹੈ ਤੇ ਇਨ੍ਹਾਂ ਦਾ ਬਹੁਤ ਜ਼ਿਆਦਾ ਮਾਣ ਸਤਿਕਾਰ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਗੁਰਜੰਟ ਸਿੰਘ ਇਕ ਇਮਾਨਦਾਰ, ਮਿਹਨਤੀ ਅਤੇ ਲੋਕਾਂ ਦੀ ਨਿਹਸਵਾਰਥ ਭਾਵਨਾ ਨਾਲ ਸੇਵਾ ਕਰਨ ਵਾਲਾ ਇਨਸਾਨ ਹੈ ਇਸ ਲਈ ਇਨ੍ਹਾਂ ਨੂੰ ਅਸੀਂ ਵਡੇ ਬਹੁਮਤ ਨਾਲ ਜਿਤਾਵਾਂਗੇ।ਇਸ ਮੌਕੇ ਗੁਰਜੰਟ ਸਿੰਘ ਨੇ ਕਿਹਾ ਕਿ ਪਿੰਡ ਦੇ ਲੋਕ ਮੈਨੂੰ 30 ਦਸੰਬਰ ਨੂੰ ਚੋਣ ਨਿਸ਼ਾਨ ਮੰਜਾ ‘ਤੇ ਮੋਹਰਾਂ ਲਾ ਕੇ ਕਾਬਯਾਬ ਬਣਾਉਣ, ਮੈ ਪਿੰਡ ‘ਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹਿਣ ਦਿਆਂਗਾ ਅਤੇ ਸਭ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ।