ਬੇਅਦਬੀ ਤੇ ਗੋਲੀਬਾਰੀ ਦੀਆਂ ਘਟਨਾਵਾਂ ਲਈ ਡਾ. ਚੀਮਾ ਜ਼ਿੰਮੇਵਾਰ : ਸੰਦੋਆ

ਮੋਹਾਲੀ, 28 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਰੋਪੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਜ ਮੋਹਾਲੀ ’ਚ ‘ਵਿਸ਼ੇਸ਼ ਜਾਂਚ ਟੀਮ’ ਸਾਹਵੇਂ ਪੇਸ਼ ਹੋਏ। ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ ਹਨ। ਇਹ ਵਿਸ਼ੇਸ਼ ਜਾਂਚ ਟੀਮ ਸਾਲ 2015 ਦੌਰਾਨ ਪੰਜਾਬ ’ਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਹੈ। ਸੁਣਵਾਈ ਤੋਂ ਬਾਅਦ ਪਤਰਕਾਰਾਂ ਨਾਲ ਗਲਬਾਤ ਦੌਰਾਨ ਸ: ਸੰਦੋਆ ਨੇ ਕਿਹਾ ਕਿ ‘ਸਾਲ 2015 ਦੀਆਂ ਬੇਅਦਬੀ ਤੇ ਉਸ ਤੋਂ ਬਾਅਦ ਬਹਿਬਲ ਕਲਾਂ ਗੋਲੀਬਾਰੀ ਦੀਆਂ ਘਟਨਾਵਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਜ਼ਿੰਮੇਵਾਰ ਹਨ।’ ਇਸ ਮੌਕੇ ਅਮਰਜੀਤ ਸਿੰਘ ਸੰਦੋਆ ਨਾਲ ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵੀ ਮੌਜੂਦ ਸਨ। ਸ: ਸੰਦੋਆ ਨੇ ਦਸਿਆ ਕਿ ਉਨ੍ਹਾਂ ਨੇ ਇਕ ਮਹੀਨਾ ਪਹਿਲਾਂ ਪੰਜਾਬ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਚਿਠੀ ਲਿਖ ਕੇ ਡਾ. ਚੀਮਾ ਵਿਰੁਧ ਕਾਰਵਾਈ ਦੀ ਮੰਗ ਕੀਤੀ ਸੀ।

Send this to a friend