Skip to content
Independent perspectives. Global stories.
BREAKING

ਸ. ਨਵਜੋਤ ਸਿੰਘ ਸਿੱਧੂ ਵੱਲੋਂ ਰਾਹੁਲ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ

Share this story

ਚੰਡੀਗੜ੍ਹ, 3 ਜਨਵਰੀ- ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿਧੂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਟਵੀਟ ਕਰਕੇ ਸਿਧੂ ਨੇ ਦੋਵਾਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਮੁਲਾਕਾਤ ਦੌਰਾਨ ਉਨ੍ਹਾਂ ਨੇ ਪੰਜਾਬ ’ਚ ਕਾਂਗਰਸ ਸਰਕਾਰ ਦੇ ਕੰਮ-ਕਾਜ ਦਾ ਫੀਡਬੈਕ ਦਿੱਤਾ। ਸ. ਸਿੱਧੂ ਨੇ ਪੰਜਾਬ ’ਚ ਪਾਰਟੀ ਦੇ ਕੰਮਕਾਜ ਦੀ ਜਾਣਕਾਰੀ ਰਾਹੁਲ ਗਾਂਧੀ ਨੂੰ ਦਿੱਤੀ। ਇਸ ਮੁਲਾਕਾਤ ਤੋਂ ਬਾਅਦ ਸ. ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਖੁਸ਼ੀ ਵੀ ਜ਼ਾਹਿਰ ਕੀਤੀ। ਸ. ਸਿਧੂ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਸਟਾਰ ਪ੍ਰਚਾਰਕ ਸੀ।ਉਨ੍ਹਾਂ ਦੀਆਂ ਰੈਲੀਆਂ ਦਾ ਖੂਬ ਜਾਦੂ ਚਲਿਆ ਤੇ ਜਿਨ੍ਹਾਂ ਸੀਟਾਂ ਵਿਚ ਗਏ ਉਥੇ ਜਿਤ ਨਸੀਬ ਹੋਈ। ਇਸ ਨਾਲ ਸਿਧੂ ਦਾ ਕਾਂਗਰਸ ਵਿਚ ਕਦ ਵਡਾ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਵਿਚ ਵਡੀ ਜ਼ਿੰਮੇਵਾਰੀ ਮਿਲ ਸਕਦੀ ਹੈ।

WRITTEN BY