ਗਾਜ਼ੀਆਬਾਦ, 3 ਅਪ੍ਰੈਲ (ਪੀ. ਟੀ.)-ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ’ਤੇ ਹਮਲਾ ਸਾਧਦੇ ਹੋਏ ਕਿਹਾ ਕਿ ਮੁਸਲਮਾਨ ਵੋਟਰਾਂ ਨੂੰ ਲੁਭਾਉਣ ਅਤੇ ਚੋਣ ਤੇ ਸਿਆਸਤ ਦਾ ਸੰਪਰਦਾਇਕ ਕਰਨ ਨੂੰ ਲੈ ਕੇ ਸੋਨੀਆ ਗਾਂਧੀ ਨੇ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਸੈਅਦ ਅਹਿਮਦ ਬੁਖਾਰੀ ਨਾਲ ਮੁਲਾਕਾਤ ਕੀਤੀ। ਇਸ ਸਬੰਧ ’ਚ ਮੁੱਖ ਚੋਣ ਕਮਿਸ਼ਨਰ ਵੀ.ਐਸ. ਸੰਪਤ ਨੇ ਕਿਹਾ ਕਿ ਸ਼ਾਹੀ ਇਮਾਮ ਨਾਲ ਸੋਨੀਆ ਗਾਂਧੀ ਦੀ ਬੈਠਕ ਦੇ ਖਿਲਾਫ ਜੇ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਹ ਉਸ ਨੂੰ ਗੰਭੀਰਤਾ ਨਾਲ ਲੈਣਗੇ। ਇੱਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਗੁਜਰਾਤ ਦੇ ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਨੂੰ ਸੰਪਰਦਾਇਕ ਰੰਗ ਦੇਣ ਲਈ ਕਾਂਗਰਸ ਹਰਸੰਭਵ ਕੋਸ਼ਿਸ਼ ਕਰ ਰਹੀ ਹੈ।