June 26, 2026 3:57 pm

1000 ਕਿੱਲੋ ਲਾਹਣ, ਚਾਲੂ ਭੱਠੀ ਅਤੇ 30 ਬੋਤਲਾਂ ਸ਼ਰਾਬ ਬਰਾਮਦ

image ਲੋਹੀਆਂ ਖਾਸ, 3 ਅਪ੍ਰੈਲ (ਪੀ.ਟੀ.ਬਿਊਰੋ)- ਲੋਕ ਸਭਾ ਚੋਣਾਂ ’ਚ ਨਸ਼ੇ ਦੀ ਵਰਤੋਂ ਨੂੰ ਰੋਕਣ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਥਾਣਾ ਮੁਖੀ ਇੰਸਪੈਕਟਰ ਲਖਵਿੰਦਰ ਸਿੰਘ ਮੱਲ ਨੇ ਦੱਸਿਆ ਕਿ ਇਸ ਵਿਸ਼ੇਸ਼ ਚੈਕਿੰਗ ਦੇ ਚੱਲਦੇ ਲੋਹੀਆਂ ਪੁਲਿਸ ਨੂੰ ਕਿਸੇ ਮੁਖ਼ਬਰ ਖਾਸ ਦੀ ਸੂਚਨਾ ’ਤੇ ਹੌਲਦਾਰ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ਦੌਰਾਨ ਰਵਿੰਦਰ ਸਿੰਘ ਉਰਫ਼ ਰਾਜੂ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਮਿਆਣੀ ਦੇ ਘਰ ਛਾਪਾ ਮਾਰ ਕੇ ਚਾਲੂ ਭੱਠੀ ਅਤੇ 30 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਹੌਲਦਾਰ ਜਗਤਾਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੇੜਿਓਂ ਜ਼ਮੀਨ ਦੱਬੀ ਹੋਈ 1000 ਕਿੱਲੋ

ਲਾਹਣ ਬਰਾਮਦ ਕੀਤੇ ਜਾਣ ਦਾ ਸਮਾਚਾਰ ਹੈ। ਕਥਿਤ ਦੋਸ਼ੀਆਂ ਖ਼ਿਲਾਫ਼ ਕ੍ਰਮਵਾਰ 49, 50 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।

Send this to a friend