Skip to content
Independent perspectives. Global stories.
BREAKING

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ’ਚ ਪ੍ਰਕਾਸ਼ ਪੁਰਬ ਅਤੇ ਮਾਘੀ ਨੂੰ ਸਮਰਪਿਤ ਵਿਸ਼ੇਸ਼ ਦੀਵਾਨ 13 ਤੇ 14 ਨੂੰ

Share this story

ਜਲ਼ੰਧਰ, 11 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਮਾਡਲ ਟਾਊਨ ਜਲੰਧਰ ਵਿੱਚ 13 ਜਨਵਰੀ ਦਿਨ ਐਤਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਸਜਾਏ ਜਾਣਗੇ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਅਜੀਤ ਸਿੰਘ ਸੇਠੀ ਜੀ ਨੇ ਦੱਸਿਆ ਕਿ ਇਸ ਮੌਕੇ ਭਾਈ ਨਿਰਮਲ ਸਿੰਘ ਜੀ ਪੰਜਵੜ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ,ਭਾਈ ਵਰਿੰਦਰ ਸਿੰਘ ਜੀ ਲੁਧਿਆਣੇ ਵਾਲੇ,ਭਾਈ ਗੁਰਦੇਵ ਸਿੰਘ ਜੀ ,ਭਾਈ ਅਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਮਾਡਲ ਟਾਊਨ, ਇਸਤਰੀ ਸਤਿਸੰਗ ਸਭਾ ਮਾਡਲ ਟਾਊਨ, ਗੁਰੂ ਅਮਰ ਦਾਸ ਪਬਲਿਕ ਸਕੂਲ ਮਾਡਲ ਟਾਊਨ ਜਲੰਧਰ ਦੇ ਵਿਦਿਆਰਥੀ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਸਮੇਂ ਗਿਆਨੀ ਅਜੀਤ ਸਿੰਘ ਜੀ ਰਤਨ,ਭਾਈ ਰਾਬਿੰਦਰ ਸਿੰਘ ਜੀ,ਬੀਬੀ ਜਸਜੀਤ ਕੌਰ ਐਡਵੋਕੇਟ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਉਣਗੇ। ਸਵੇਰ ਦੇ ਦੀਵਾਨ ਵਿਚ ਸਵੇਰੇ 12 ਵਜੇ ਤੋਂ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ ਅਤੇ ਸ਼ਾਮ ਦੇ ਦੀਵਾਨ ਦੀ ਸਮਾਪਤੀ ਤੋਂ ਬਾਅਦ ਦੁੱਧ ਦਾ ਲੰਗਰ ਵਰਤਾਇਆ ਜਾਵੇਗਾ।ਇਸ ਦੇ ਨਾਲ ਹੀ ਉਹਨਾ ਨੇ ਇਹ ਵੀ ਦੀ ਦਸਿਆ ਕਿ ਮਾਘ ਮਹੀਨੇ ਦੀ ਸੰਗਰਾਂਦ 14 ਜਨਵਰੀ ਤੇ ਵੀ ਗੁਰਦੁਆਰਾ ਸਾਹਿਬ ਵਿਖੇ ਸਵੇਰ ਅਤੇ ਸ਼ਾਮ ਦੇ ਵਿਸ਼ੇਸ ਦੀਵਾਨ ਸਜਾਏ ਜਾਣਗੇ ਸ਼ਾਮ ਦੇ ਦੀਵਾਨ ਵਿਚ ਭਾਈ ਗੁਰਜੀਤ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਸ਼ਾਮ ਦੇ ਦੀਵਾਨ ਦੀ ਸਮਾਪਤੀ ਤੋਂ ਬਾਅਦ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ।

WRITTEN BY