ਮੋਰਿੰਡਾ, 15 ਜਨਵਰੀ (ਹਰਜਿੰਦਰ ਸਿੰਘ ਛਿੱਬਰ)- ਨਜ਼ਦੀਕੀ ਪਿੰਡ ਚਲਾਕੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਗੌਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਚਲਾਕੀ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਇਸ ਧਾਰਮਿਕ ਸਮਾਗਮ ਮੌਕੇ ਜਿਥੇ ਸ਼੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਵਿੱਤਰ ਸ਼੍ਰੀ ਅਖ਼ੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਥੇ ਹੀ ਭਾਈ ਜਗਜੀਤ ਸਿੰਘ ਖਾਲਸਾ ਸੰਗਤਪੁਰੇ ਵਾਲਿਆਂ ਦੇ ਕੀਰਤਨੀ ਜਥੇ ਵੱਲੋਂ ਆਈਆਂ ਸੰਗਤਾਂ ਨੂੰ ਕੀਰਤਨ ਰਾਂਹੀਂ ਸ਼ਬਦ ਗੁਰਬਾਣੀ ਨਾਲ ਜੋੜਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਚਲਾਕੀ ਦੇ ਪ੍ਰਧਾਨ ਦਲੀਪ ਸਿੰਘ ਨੇ ਦੱਸਿਆ ਕਿ ਨਗਰ ਨਿਵਾਸੀਆਂ ਵੱਲੋਂ ਸਰਬ ਸੰਮਤੀ ਨਾਲ ਚੁਣੀ ਗਰਾਮ ਪੰਚਾਇਤ ਦੀ ਸਰਪੰਚ ਬੀਬੀ ਜਤਿੰਦਰ ਕੋਰ, ਪੰਚਾਇਤ ਮੈਂਬਰ ਬਹਾਦਰ ਸਿੰਘ, ਪੰਚਾਇਤ ਮੈਂਬਰ ਜਸਪਾਲ ਸਿੰਘ ਜੱਗੀ, ਪੰਚਾਇਤ ਮੈਂਬਰ ਜੱਗਾ ਸਿੰਘ , ਪੰਚਾਇਤ ਮੈਂਬਰ ਚਰਨਜੀਤ ਕੋਰ, ਪੰਚਾਇਤ ਮੈਂਬਰ ਜਸਵੀਰ ਕੋਰ ਦਾ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੂਰੂ ਘਰ ਦੀ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੋਕੇ ਸਾਬਕਾ ਸਰਪੰਚ ਰਣਧੀਰ ਸਿੰਘ, ਹਰਪਾਲ ਸਿੰਘ ਪੋਲੀ, ਗੁਰਜੰਟ ਸਿੰਘ, ਹਰਦੀਪ ਸਿੰਘ, ਕੁਲਵਿੰਦਰ ਸਿੰਘ, ਮਨੀ, ਹਰਵਿੰਦਰ ਸਿੰਘ, ਹਰਜੀਤ ਸਿੰਘ, ਹਰਜਿੰਦਰ ਸਿੰਘ, ਸਤਵਿੰਦਰ ਸਿੰਘ ਗੋਰਾ, ਨਵਤੇਜ ਸਿੰਘ, ਦਵਿੰਦਰ ਸਿੰਘ, ਕਮਲਪ੍ਰੀਤ ਸਿੰਘ, ਗੁਰਜੀਤ ਸਿੰਘ, ਸਨਪ੍ਰੀਤ ਸਿੰਘ ਸਨੀ, ਜਗਤਾਰ ਸਿੰਘ ਅਤੇ ਗੁਰਪ੍ਰੀਤ ਸਿੰਘ ਹੈਪੀ ਆਦਿ ਸਮੇਤ ਸਮੂਹ ਨਗਰ ਨਿਵਾਸੀ ਹਾਜ਼ਰ ਸਨ।