ਕੈਪਟਨ ਵੱਲੋਂ ਗ੍ਰਹਿ ਮੰਤਰੀ ਨੂੰ ਚਿਠੀ ਲਿਖ ਕੇ ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਮੰਗ

ਚੰਡੀਗੜ੍ਹ, 15 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ ’ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿਠੀ ਲਿਖੀ ਹੈ। ਚਿਠੀ ’ਚ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਦੀ ਇਛਾ ਰਖਣ ਵਾਲੀਆਂ ਸਿਖ ਸੰਗਤਾਂ ਦੀ ਸਹੂਲਤ ਨੂੰ ਧਿਆਨ ’ਚ ਰਖਦਿਆਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਪਾਰ ਕਰਨ ਵੇਲੇ ਪਾਸਪੋਰਟ ਦੀ ਲਾਜ਼ਮੀ ਸ਼ਰਤ ਹਟਾਈ ਜਾਵੇ। ਕੈਪਟਨ ਨੇ ਕਿਹਾ ਹੈ ਕਿ ਸਿਖਾਂ ਦੀ ਰਿਵਾਇਤੀ ਅਰਦਾਸ ‘ਖੁਲ੍ਹੇ ਦਰਸ਼ਨ ਦੀਦਾਰ’ ਨੂੰ ਧਿਆਨ ’ਚ ਰਖਦਿਆਂ ਇਸ ਲਾਂਘੇ ਲਈ ਇਕ ਸਾਧਾਰਨ ਪ੍ਰਕਿਰਿਆ ਅਪਣਾਈ ਜਾਵੇ।

Send this to a friend