ਸ਼ਾਹਕੋਟ, 17 ਜਨਵਰੀ (ਸੁਰਿੰਦਰ ਸਿੰਘ ਖਾਲਸਾ)- ਸ਼ਾਹਕੋਟ ਦੇ ਨਜ਼ਦੀਕ ਪਿੰਡ ਮੂਲੇਵਾਲ ਬ੍ਰਾਹਮਣਾਂ ਦੇ ਇੱਕ 35 ਸਾਲਾਂ ਨੌਜਵਾਨ ਨੇ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਕਾਰਨ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਪੁਤਰ ਲਾਲ ਚੰਦ ਵਾਸੀ ਮੂਲੇਵਾਲ ਬ੍ਰਾਹਮਣਾਂ ਜੋ ਕਿ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਨਸ਼ਾ ਕਰਨ ਦਾ ਆਦੀ ਸੀ ਤੇ ਪਿੰਡਾਂ ’ਚ ਇਕਲਾ ਹੀ ਘੁੰਮਦਾ-ਫਿਰਦਾ ਰਹਿੰਦਾ ਸੀ। ਨੌਜਵਾਨ ਹਰਪ੍ਰੀਤ ਸਿੰਘ ਨੇ ਬੀਤੀ 16 ਜਨਵਰੀ ਨੂੰ ਸ਼ਾਮ ਸਮੇਂ ਸ਼ਾਹਕੋਟ ਦੇ ਨਜ਼ਦੀਕੀ ਪਿੰਡ ਮੂਲੇਵਾਲ ਬ੍ਰਾਹਮਣਾਂ ’ਚ ਕਿਸੇ ਦੀ ਹਵੇਲੀ ’ਚ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਇਸ ਸਬੰਧੀ ਜਦੋਂ ਪਿੰਡ ਦੇ ਲੋਕਾਂ ਨੂੰ ਪਤਾ ਲੱਗਾ ਤਾਂ ਉਨਾਂ ਤੁਰੰਤ ਮਾਡਲ ਥਾਣਾ ਸ਼ਾਹਕੋਟ ਦੀ ਪੁਲਿਸ ਨੂੰ ਸੂਚਿਤ ਕੀਤਾ ਤਾਂ ਸ਼ਾਹਕੋਟ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਸਰਕਾਰੀ ਹਸਪਤਾਲ ਨਕੋਦਰ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੌਪ ਦਿਤੀ।