ਅੰਮ੍ਰਿਤਸਰ, 18 ਜਨਵਰੀ (ਜਤਿੰਦਰ ਸਿੰਘ ਬੇਦੀ, ਸਰਵਨ ਸਿੰਘ ਰੰਧਾਵਾ)- ਅੰਮ੍ਰਿਤਸਰ ‘ਚ ਦਿਨ ਦਿਹਾੜੇ ਚੋਰਾਂ ਵੱਲੋਂ ਇਕ ਘਰ ਨੂੰ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜ੍ਹਤ ਨੀਨਾ ਸਚਦੇਵਾ ਵਾਸੀ ਲੱਕੜਮੰਡੀ ਨੇ ਦੱਸਿਆ ਕਿ ਚੋਰ ਅਲਮਾਰੀ ‘ਚੋਂ 20 ਤੋ 30 ਹਜ਼ਾਰ ਰੁਪਏ ਨਕਦੀ, 500 ਗ੍ਰਾਮ ਸੋਨਾ ਤੇ ਕੁੱਝ ਚਾਂਦੀ ਦੇ ਸਿੱਕੇ ਚੋਰੀ ਕਰਕੇ ਰਫੂ ਚੱਕਰ ਹੋ ਗਏ ਹਨ। ਇਸ ਸਾਰੀ ਘਟਨਾ ਦੀ ਵੀਡੀਓਜ਼ ਉਥੇ ਲੱਗੇ ਸੀ.ਸੀ.ਟੀ.ਵੀ ਕੈਮਰਿਆ ‘ਚ ਕੈਦ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰਕੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।