ਜ¦ਧਰ, 6 ਅਪ੍ਰੈਲ (ਪੀ.ਟੀ.)-ਲੋਕ ਸਭਾ ਹਲਕਾ ਜ¦ਧਰ ’ਚ 30 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੁੰ ਨਿਰਪੱਖ, ਆਜ਼ਾਦ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਇਹ ਹਦਾਇਤ ਸ੍ਰੀ ਵਰੁਣ ਰੂਜਮ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜ¦ਧਰ ਨੇ ਇਕ ਮੀਟਿੰਗ ਦੌਰਾਨ ਲੋਕ ਸਭਾ ਹਲਕਾ ਜ¦ਧਰ ਅਧੀਨ ਆਉਂਦੇ ਵੱਖ-ਵੱਖ ਚੋਣ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਚੋਣ ਪ੍ਰਕਿਰਿਆ ਸਬੰਧੀ ਕਾਰਜਾਂ ਦੀ ਸਮੀਖਿਆ ਕਰਦਿਆਂ ਕੀਤੀ। ਉਨ੍ਹਾਂ ਸਮੂਹ ਏ.ਆਰ.ਓਜ਼ ਨੂੰ ਹਦਾਇਤ ਕੀਤੀ ਕਿ ਹਲਕਿਆਂ ਵਿਚ ਤਾਇਨਾਤ ਉਡਣ ਦਸਤਿਆਂ, ਚੌਕਸੀ ਟੀਮਾਂ, ਸਟੈਟਿਕ ਟੀਮਾਂ ਅਤੇ ਵੀਡੀਓ ਬਣਾਉਣ ਵਾਲੀਆਂ
ਟੀਮਾਂ ਨਾਲ ਲਗਾਤਾਰ ਤਾਲਮੇਲ ਰੱਖਿਆ ਜਾਵੇ ਅਤੇ ਜਿਥੇ ਵੀ ਆਦਰਸ਼ ਚੋਣ ਜ਼ਾਬਤੇ ਦੀ ਉ¦ਘਣਾ ਦਾ ਕੋਈ ਮਾਮਲਾ ਸਾਹਮਣੇ ਆਵੇ ਤਾਂ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਜ਼ਿਲ੍ਹਾ ਚੋਣ ਅਫਸਰ ਨੇ ਸਖ਼ਤ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਕਿਸੇ ਵੀ ਜਨਤਕ ਇਮਾਰਤ, ਵਿਦਿਅਕ ਅਦਾਰਿਆਂ ਦੀਆਂ ਕੰਧਾਂ, ਬਿਜਲੀ ਜਾਂ ਟੈਲੀਫੋਨ ਦੇ ਖੰਭਿਆਂ, ਪੰਚਾਇਤ ਘਰਾਂ, ਬਰਮਾਂ, ਧਾਰਮਿਕ ਅਸਥਾਨਾਂ, ਪੁਲਾਂ ਆਦਿ ’ਤੇ ਕਿਸੇ ਵੀ ਤਰ੍ਹਾਂ ਦੇ ਰਾਜਨੀਤਕ ਬੋਰਡ, ਹੋਰਡਿੰਗ, ਪੋਸਟਰ, ਕੱਟ-ਆਊਟ, ਬੈਨਰ ਅਤੇ ਝੰਡੇ ਆਦਿ ਨਾ ਲੱਗਣ ਦਿੱਤੇ ਜਾਣ। ਉਨ੍ਹਾਂ ਇਹ ਹਦਾਇਤ ਵੀ ਕੀਤੀ ਕਿ ਕਿਸੇ ਵੀ ਸਰਕਾਰੀ ਸਕੂਲ, ਕਾਲਜ, ਸਰਕਾਰੀ ਇਮਾਰਤ ਅਤੇ ਧਾਰਮਿਕ ਸਥਾਨ ਦੀ ਵਰਤੋਂ ਚੋਣ ਸਭਾਵਾਂ ਲਈ ਨਹੀਂ ਕੀਤੀ ਜਾ ਸਕਦੀ ਅਤੇ ਜੇ ਕੋਈ ਉਮੀਦਵਾਰ ਜਾਂ ਸਿਆਸੀ ਪਾਰਟੀ ਅਜਿਹਾ ਕਰਦੀ ਹੈ ਤਾਂ ਉਸ ਵਿਰੁੱਧ ਚੋਣ ਜ਼ਾਬਤੇ ਮੁਤਾਬਿਕ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਹਰ ਹਲਕੇ ਵਿਚ ਜਿਹੜੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਉਹ ਅਧਿਕਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਇਸ ਸਬੰਧੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸ੍ਰੀ ਮਨਪ੍ਰੀਤ ਸਿੰਘ ਛੱਤਵਾਲ ਕਮਿਸ਼ਨਰ ਨਗਰ ਨਿਗਮ, ਸ੍ਰੀ ਐਚ.ਕੇ.ਨਾਗਪਾਲ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜ¦ਧਰ ਤੋਂ ਇਲਾਵਾ ਵੱਖ-ਵੱਖ ਚੋਣ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।