ਅਮਲੋਹ, 24 ਜਨਵਰੀ (ਰਣਜੀਤ ਸਿੰਘ ਘੁੰਮਣ)- ਕਿਸਾਨਾਂ ਨੂੰ ਰਾਹਤ ਦੇਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਕਰਜ਼ਾ ਰਾਹਤ ਸਕੀਮ ਦੇ ਤੀਜੇ ਪੜਾਅ ਤਹਿਤ ਅਮਲੋਹ ਹਲਕੇ ਦੇ 962 ਕਿਸਾਨਾਂ ਨੂੰ 10 ਕਰੋੜ 6 ਲੱਖ 11 ਹਜ਼ਾਰ ਦੇ ਕਰਜ਼ਾ ਰਾਹਤ ਸਰਟੀਫਿਕੇਟ ਦੇਣ ਲਈ ਮਿਲਨ ਪੈਲੇਸ ਅਮਲੋਹ ਵਿਖੇ ਕਰਵਾਏ ਸਮਾਗਮ ਮੌਕੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਜੋ ਕਿਸਾਨ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਉਸ ਨੂੰ ਪੂਰਾ ਕੀਤਾ ਗਿਆ ਹੈ। ਪੰਜਾਬ ਦੇ ਕਿਸਾਨ ਨੂੰ ਖੁਸ਼ਹਾਲ ਬਣਾਵੁਣ ਲਈ ਪੰਜਾਬ ਸਰਕਾਰ ਦ੍ਰਿੜ ਹੈ। ਵਿਧਾਇਕ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਦੇ ਉਦਯੋਗ ਮੁੜ ਤੋਂ ਚਾਲੂ ਹੋ ਗਏ ਹਨ ਜਦੋਂ ਕਿ ਪਹਿਲਾਂ ਇਹ ਉਦਯੋਗ ਬੰਦ ਹੋਣ ਕਿਨਾਰੇ ਪਹੁੰਚ ਗਏ ਸਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ। ਵਿਧਾਇਕ ਨੇ ਇਸ ਮੌਕੇ ਨਵੀਆਂ ਚੁਣੀਆਂ ਪੰਚਾਇਤਾਂ, ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਵਿਕਾਸ ਲਈ ਧੜੇਬੰਦੀ ਤੋਂ ਉਪਰ ਉਠ ਕੇ ਕੰਮ ਕਰਨ ਅਤੇ ਪਿੰਡਾਂ ਦੇ ਵਿਕਾਸ ਕੰਮਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣ ਤਾਂ ਜੋ ਉਸ ਅਨੁਸਾਰ ਪਿੰਡਾਂ ਦੇ ਵਿਕਾਸ ਕਾਰਜ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਕਰਜ਼ਾ ਰਾਹਤ ਸਕੀਮ ਤਹਿਤ ਕਿਸੇ ਨਾਲ ਵੀ ਕੋਈ ਵਿਤਕਰਾ ਨਹੀਂ ਕੀਤਾ ਗਿਆ। ਇਸ ਸਮਾਗਮ ਵਿੱਚ ਐਸ.ਡੀ.ਐਮ. ਅਮਲੋਹ ਸ਼੍ਰੀ ਆਨੰਦ ਸਾਗਰ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜੋਗਿੰਦਰ ਸਿੰਘ ਨਰਾਇਣਗੜ੍ਹ, ਜਸਮੀਤ ਸਿੰਘ ਰਾਜਾ ਪੀ.ਪੀ.ਸੀ.ਸੀ. ਮੈਂਬਰ, ਜ਼ਿਲ੍ਹਾ ਜਨਰਲ ਸਕੱਤਰ ਜਗਬੀਰ ਸਿੰਘ ਸਲਾਣਾ, ਨਗਰ ਕੌਂਸਲ ਅਮਲੋਹ ਦੇ ਸੀਨੀਅਰ ਮੀਤ ਪ੍ਰਧਾਨ ਬੁੱਧ ਰਾਜ ਬੈਂਸ, ਸਾਬਕਾ ਚੇਅਰਮੈਨ ਜਗਜੀਤ ਸਿੰਘ ਮਛਰਾਈ, ਸਰਪੰਚ ਗੁਰਪ੍ਰੀਤ ਗਰੇਵਾਲ, ਸਰਪੰਚ ਰਘਬੀਰ ਸਿੰਘ ਲੱਲੋਂ, ਚੇਅਰਮੈਨ ਬਲਜਿੰਦਰ ਸਿੰਘ ਘੁਕਰੀ, ਤਹਿਸੀਲਦਾਰ ਨਵਦੀਪ ਸਿੰਘ, ਨਾਇਬ ਤਹਿਸੀਲਦਾਰ ਕਰਮਜੀਤ ਸਿੰਘ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜਗਵਿੰਦਰ ਰਹਿਲ, ਗੁਰਦੇਵ ਸਿੰਘ ਖਨਿਆਣ, ਮੈਂਬਰ ਬਲਾਕ ਸੰਮਤੀ ਬਲਬੀਰ ਸਿੰਘ ਮਿੰਟੂ, ਮਨਮੋਹਨ ਕੌਸ਼ਲ, ਵਿਨੀਤ ਬਿੱਟੀ, ਬਖ਼ਸੀਸ਼ ਸਿੰਘ ਸੁੱਖੀ, ਅਮਿਤ ਸ਼ਰਮਾ, ਸ਼ਰਨ ਭੱਟੀ, ਵਿੱਕਰ ਸਿੰਘ, ਅਦੀ ਹਜ਼ੀਰ, ਬਲਾਕ ਪ੍ਰਧਾਨ ਸ਼ਿੰਗਾਰਾ ਸਿੰਘ ਸਲਾਣਾ, ਪ੍ਰਧਾਨ ਰਜਿੰਦਰ ਸਿੰਘ ਬਿੱਟੂ, ਰਾਮ ਕ੍ਰਿਸ਼ਨ ਭੱਲਾ, ਐਡਵੋਕੇਟ ਬਲਜਿੰਦਰ ਸਿੰਘ ਭੱਟੋਂ, ਸ਼ਹਿਰੀ ਪ੍ਰਦਾਨ ਹੈਪੀ ਪਦਨੀ, ਬਲਵਿੰਦਰ ਸਿੰਘ ਗੁਰਧਨਪੁਰ, ਬਿੰਦਰ ਸਿੰਘ ਖਨਿਆਣ, ਹੈਪੀ ਸੂਦ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਸਰਪੰਚ, ਪੰਚ, ਬਲਾਕ ਸੰਮਤੀ ਮੈਂਬਰ ਅਤੇ ਕਿਸਾਨ ਹਾਜ਼ਰ ਸਨ।