Skip to content
Independent perspectives. Global stories.
BREAKING

ਸਿਰਸਾ ਕੌਮੀ ਐਵਾਰਡ ਨਾਲ ਸਨਮਾਨਿਤ

Share this story

ਨਵੀਂ ਦਿੱਲੀ, 27 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ 1984 ਦੇ ਸਿੱਖ ਕਤਲੇਆਮ ਕੇਸਾਂ ਵਿਚ ਸੱਜਣ ਕੁਮਾਰ ਤੇ ਹੋਰ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਲਈ ਨਿਭਾਈ ਭ੍ਯੂਮਿਕਾ ਬਦਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਨਮਾਨਤ ਕੀਤਾ ਗਿਆ।
ਅੰਮ੍ਰਿਤਸਰ ਵਿਖੇ ਹੋਏ ਇਕ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਤੇ ਹੋਰ ਸ਼ਖਸੀਅਤਾਂ ਨੇ ਸ੍ਰੀ ਸਿਰਸਾ ਨੂੰ ਕੌਮੀ ਐਵਾਰਡ ਨਾਲ ਸਨਮਾਨਤ ਕੀਤਾ। ਇਸ ਮੌਕੇ ਭਾਈ ਲੌਂਗੋਵਾਲ ਨੇ ਆਖਿਆ ਕਿ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਲਈ ਸ੍ਰੀ ਸਿਰਸਾ ਹਮੇਸ਼ਾ ਸਰਗਰਮ ਰਹੇ ਹਨ। ਉਹਨਾਂ ਕਿਹਾ ਕਿ ਉਹਨਾਂ ਨੇ ਨਾ ਸਿਰਫ ਪੀੜਤ ਪਰਿਵਾਰਾਂ ਨੂੰ ਹੌਂਸਲਾ ਤੇ ਧਰਵਾਸ ਦਿੱਤਾ, ਬਲਕਿ ਉਹਨਾਂ ਦੀ ਵਿੱਤੀ, ਕਾਨੂੰਨੀ ਤੇ ਹੌਂਸਲਾ ਅਫਜ਼ਾਈ ਵਿਚ ਵੀ ਮਦਦ ਕੀਤੀ ਤਾਂ ਕਿ ਉਹ ਚੜ੍ਹਦੀਕਲਾ ਵਿਚ ਰਹਿੰਦਿਆਂ ਦੋਸ਼ੀਆਂ ਖਿਲਾਫ ਅਦਾਲਤਾ ਵਿਚ ਗਵਾਹੀਆਂ ਦੇ ਸਕਣ। ਸ੍ਰੀ ਸਿਰਸਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਬੁਲਾਰਿਆਂ ਨੇ ਇਸ ਮੌਕੇ ਦੱਸਿਆ ਕਿ ਉਹ ਪੀੜਤਾਂ ਦੀ ਰਾਖੀ ਵਾਸਤੇ ਹਮੇਸ਼ਾ ਮੋਹਰੀ ਹੋ ਕੇ ਚੱਲੇ ਹਨ ਤੇ ਉਹਨਾਂ ਨੇ ਦੋਸ਼ੀਆਂ ਨੂੰ ਸ਼ਰ੍ਹੇਆਮ ਆਖਿਆ ਕਿ ਉਹਨਾਂ ਨੂੰ 1984 ਦੇ ਸਿੱਖ ਕਤਲੇਆਮ ਕੇਸਾਂ ਵਿਚ ਨਿਭਾਈ ਭੂਮਿਕਾ ਬਦਲੇ ਸਜ਼ਾਵਾਂ ਜ਼ਰੂਰ ਦੁਆਈਆਂ ਜਾਣਗੀਆਂ। ਉਹਨਾਂ ਕਿਹਾ ਕਿ ਸ੍ਰੀ ਸਿਰਸਾ ਤਾਂ ਪਟਿਆਲਾ ਹਾਊਸ ਕੋਰਸ ਵਿਚ ਵੀ ਦੋਸ਼ੀਆਂ ਨੂੰ ਥੱਪੜ ਮਾਰਨ ਤੱਕ ਦੀ ਵੀ ਦਲੇਰੀ ਵਿਖਾਈ ਤੇ ਇਸ ਦਲੇਰੀ ਦਾ ਹਾਲੇ ਤੱਕ ਕੋਈ ਸਾਨੀ ਨਹੀਂ ਹੈ।

WRITTEN BY