ਨਵੀਂ ਦਿੱਲੀ, 29 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ‘ਪ੍ਰੀਖਿਆ ’ਤੇ ਚਰਚਾ’ ਪ੍ਰੋਗਰਾਮ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਭਰ ਦੇ ਵਿਦਿਆਰਥੀਆਂ ਨਾਲ ਰੂਬਰੂ ਹੋ ਕੇ ਦਿਲੀ ਦੇ ਤਾਲਕਟੋਰਾ ਸਟੇਡੀਅਮ ਤੋਂ 10ਵੀਂ ਅਤੇ 12ਵੀਂ ਦੀ ਬੋਰਡ ਪ੍ਰੀਖਿਆ ਤੋਂ ਪਹਿਲਾਂ ਪ੍ਰਿਖਿਆਵਾਂ ਦੇ ਟਿਪਸ ਦਿੱਤੇ। ਇਹ ਪ੍ਰੋਗਰਾਮ ਦੂਸਰੀ ਵਾਰ ਹੋਇਆ ਹੈ। ਇਸ ਵਾਰੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਪ੍ਰੋਗਰਾਮ ’ਚ ਹਿਸਾ ਲੈਣ ਦਾ ਮੌਕਾ ਮਿਲਿਆ ਹੈ।