ਸ੍ਰੀਨਗਰ, 8 ਅਪ੍ਰੈਲ (ਪੀ.ਟੀ.)-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਕਰਾਲਪੋਰਾ ਇਲਾਕੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿਚ ਇਕ ਜੂਨੀਅਰ ਕਮਿਸ਼ੰਡ ਅਫਸਰ (ਜੇ.ਸੀ.ਓ) ਹਲਾਕ ਹੋ ਗਿਆ ਅਤੇ ਦੋ ਅੱਤਵਾਦੀ ਵੀ ਢੇਰ ਕਰ ਦਿੱਤੇ ਗਏ। ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਦੋਨਾਂ ਧਿਰਾਂ ਵਿਚਾਲੇ ਹੋਏ ਮੁਕਾਬਲੇ ਤੋਂ ਬਾਅਦ ਦੋ ਪੁਲਿਸ ਕਰਮੀ ਲਾਪਤਾ ਹਨ। ਉਨ੍ਹਾਂ ਕਿਹਾ ਕਿ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ ਅਤੇ ਇਕ ਜੇ.ਸੀ.ਓ ਸ਼ਹੀਦ ਹੋ ਗਿਆ।



