May 10, 2026 9:04 pm

ਭਗਵੰਤ ਮਾਨ ਅੱਜ ਤੋਂ ਮੁੜ ਸੰਭਾਲਣਗੇ ‘ਆਪ’ ਪੰਜਾਬ ਪ੍ਰਧਾਨ ਦਾ ਅਹੁਦਾ

ਮੁਨੀਸ਼ ਸਿਸੋਦੀਆ ਕਰਨਗੇ ਚੰਡੀਗੜ੍ਹ ਵਿਖੇ ਤਾਜਪੋਸ਼ੀ

ਚੰਡੀਗੜ੍ਹ, 29 ਜਨਵਰੀ- ਆਮ ਆਦਮੀ ਪਾਰਟੀ ਨੇ ਸੀਨੀਅਰ ਆਗੂ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ ਦਾ ਮੁੜ ਤੋਂ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕਰ ਦਿਤਾ ਹੈ। ਦਿਲੀ ਦੇ ਉਪ ਮੁਖ ਮੰਤਰੀ ਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ 30 ਜਨਵਰੀ ਨੂੰ ਚੰਡੀਗੜ੍ਹ ਵਿਚ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀ ਕਮਾਨ ਸੌਂਪਣਗੇ। ‘ਆਪ’ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਇਸ ਦੀ ਪੁਸ਼ਟੀ ਕੀਤੀ ਹੈ। ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਲੈਂਦਿਆਂ ਮਾਨ ਦਾ ਪ੍ਰਧਾਨ ਦੇ ਅਹੁਦੇ ਤੋਂ ਦਿਤਾ ਅਸਤੀਫ਼ਾ ਨਾ-ਮਨਜ਼ੂਰ ਕਰਦਿਆਂ ਕੇਂਦਰੀ ਪੋਲੀਟਿਕਲ ਅਫੇਅਰ ਕਮੇਟੀ ਨੂੰ ਇਸ ’ਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਕੇਜਰੀਵਾਲ ਵਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਮੁਆਫ਼ੀ ਮੰਗਣ ਕਰਕੇ ਭਗਵੰਤ ਮਾਨ ਨੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਸੀ ਪਰ ਹੁਣ ਪਾਰਟੀ ਨੇ ਭਗਵੰਤ ਮਾਨ ਨੂੰ ਫਿਰ ਤੋਂ ਪੁਰਾਣੀ ਜ਼ਿੰਮੇਵਾਰੀ ਦੇਣ ਦਾ ਫੈਸਲਾ ਕੀਤਾ ਹੈ।

Send this to a friend