ਮੋਦੀ ਸਰਕਾਰ ਦਾ ‘ਜੁਮਲਾ ਬਜਟ’ : ਕੈਪਟਨ

ਚੰਡੀਗੜ੍ਹ- ਕੇਂਦਰੀ ਬਜਟ 2019-20 ਨੂੰ ਮੋਦੀ ਸਰਕਾਰ ਦਾ ‘ਜੁਮਲਾ ਬਜਟ’ ਕਰਾਰ ਦਿੰਦੇ ਹੋਏ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਜਟ ਨੂੰ ਫਜ਼ੂਲ ਦਸਿਆ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਬਜਟ ’ਚ ਕਿਸਾਨਾਂ ਅਤੇ ਨੌਜਵਾਨਾਂ ਲਈ ਕੁਝ ਵੀ ਨਹੀਂ ਹੈ ਅਤੇ ਇਹ ਆਮ ਲੋਕਾਂ ’ਤੇ ਹੋਰ ਬੋਝ ਪਾਵੇਗਾ। ਬਜਟ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਮੁਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ ’ਤੇ ਕੇਂਦਰਿਤ ਬਜਟ ਹੈ, ਜਿਸ ਦਾ ਉਦੇਸ਼ ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਨਾ ਹੈ।

Send this to a friend