ਅੰਮ੍ਰਿਤਸਰ, 8 ਅਪ੍ਰੈਲ (ਪੀ.ਟੀ.)-ਬਾਲੀਵੁੱਡ ਐਕਟਰ ਸ੍ਰੀ ਧਰਮਿੰਦਰ ਦੀ ਪਤਨੀ ਤੇ ਸਨੀ ਦਿਓਲ, ਬਾਬੀ ਦਿਓਲ ਦੀ ਸਤਿਕਾਰਯੋਗ ਮਾਤਾ ਬੀਬੀ ਪ੍ਰਕਾਸ਼ ਕੌਰ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਏ ਤੇ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ। ਇਸ ਸਮੇਂ ਮਸ਼ਹੂਰ ਪਹਿਲਵਾਨ ਤੇ ਬਾਲੀਵੁੱਡ ਐਕਟਰ ਸਵ:ਦਾਰਾ ਸਿੰਘ ਦੇ ਸਪੁੱਤਰ ਪਰਦੁਮਨ ਸਿੰਘ, ਉਲੰਪੀਅਨ ਸ.ਸੁਰਿੰਦਰ ਸਿੰਘ ਸੋਢੀ ਆਈ.ਜੀ. ਪੁਲੀਸ ਤੇ ਬੀਬੀ ਰਾਜਵਿੰਦਰ ਕੌਰ ਵੀ ਇਨ੍ਹਾਂ ਦੇ ਨਾਲ ਸਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਪਹਿਲਾਂ ਸੂਚਨਾ ਕੇਂਦਰ ਵਿਖੇ ਸ.ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ.ਕੇਵਲ ਸਿੰਘ ਵਧੀਕ ਸਕੱਤਰ ਤੇ ਸ.ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ ਸ਼੍ਰੋਮਣੀ ਕਮੇਟੀ ਨੇ
ਇਨ੍ਹਾਂ ਨੂੰ ਜੀ ਆਇਆ ਕਹਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸਿਰੋਪਾਓ ਤੇ ਕਿਤਾਬਾਂ ਦੇ ਸੈ¤ਟ ਨਾਲ ਸਨਮਾਨਿਤ ਕੀਤਾ। ਇਸ ਮੌਕੇ ਸ.ਜਗਜੀਤ ਸਿੰਘ ਮੀਤ ਸਕੱਤਰ, ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ.ਜਸਵਿੰਦਰ ਸਿੰਘ, ਸ.ਅੰਮ੍ਰਿਤਪਾਲ ਸਿੰਘ ਤੇ ਸ.ਸਰਬਜੀਤ ਸਿੰਘ ਸੂਚਨਾ ਅਧਿਕਾਰੀ ਵੀ ਮੌਜੂਦ ਸਨ।



