Skip to content
Independent perspectives. Global stories.
BREAKING

ਸੁਪਰੀਮ ਕੋਰਟ ਨੇ ਸੁਬਰਤੋ ਰਾਏ ਦੀ ਅਪੀਲ ਕੀਤੀ ਖਾਰਜ

Share this story

ਨਵੀਂ ਦਿੱਲੀ, 9 ਅਪ੍ਰੈਲ (ਪੀ.ਟੀ.)-ਸੁਪਰੀਮ ਕੋਰਟ ਨੇ ਸਹਾਰਾ ਦੇ ਮੁਖੀ ਸੁਬਰਤੋ ਰਾਏ ਦੀ ਤਿਹਾੜ ਜੇਲ੍ਹ ਤੋਂ ਰਿਹਾਈ ਲਈ ਕੀਤੀ ਅਪੀਲ ਖਾਰਜ ਕਰ ਦਿੱਤੀ ਹੈ ਜਿਸ ਕਾਰਨ ਉਨ੍ਹਾਂ ਨੂੰ ਹੁਣ 16 ਅਪ੍ਰੈਲ ਤੱਕ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ। ਸੁਣਵਾਈ ਦੌਰਾਨ ਰਾਏ ਦੇ ਵਕੀਲ ਨੇ ਕਿਹਾ ਕਿ ਰੋਜ਼ ਹਾਜ਼ਰੀ ਦੇਣ ਦੀ ਸ਼ਰਤ ਨਾਲ ਉਨ੍ਹਾਂ ਨੂੰ ਘਰ ਵਿਚ ਨਜ਼ਰਬੰਦ ਰੱਖਣ ਦੀ ਆਗਿਆ ਦਿੱਤੀ ਜਾਵੇ ਪਰ ਅਦਾਲਤ ਨੇ ਉਨ੍ਹਾਂ ਦੀਆਂ ਦਲੀਲਾਂ ਨੂੰ ਨਹੀਂ ਮੰਨਿਆ ਤੇ ਰਾਏ ਦੀ ਅਪੀਲ ਨੂੰ ਖਾਰਜ ਕਰ ਦਿੱਤਾ। ਸੁਬਰਤੋ ਰਾਏ ਦੇ ਵਕੀਲ ਨੇ ਕਿਹਾ ਕਿ ਸੁਬਰਤੋ ਦੇ ਜੇਲ੍ਹ ਵਿੱਚ ਰਹਿੰਦਿਆਂ ਸਹਾਰਾ ਸਮੂਹ ਜ਼ਮਾਨਤ ਲਈ 10 ਹਜ਼ਾਰ ਕਰੋੜ ਰੁਪਏ ਦਾ ਇੰਤਜ਼ਾਮ ਕਰਨ ਤੋਂ ਅਸਮਰੱਥ ਹੈ।

WRITTEN BY