Skip to content
Independent perspectives. Global stories.
BREAKING

ਲੁਟੇਰਾ ਗਿਰੋਹ ਦੇ ਮੈਂਬਰ ਚੋਰੀ ਦੇ 2 ਮੋਟਰਸਾਈਕਲ ਸਮੇਤ ਕਾਬੂ

Share this story

ਲੁਧਿਆਣਾ, 7 ਫ਼ਰਵਰੀ (ਜਸਪਾਲ ਅਰੋੜਾ)- ਥਾਣਾ ਮੋਤੀ ਨਗਰ ਦੀ ਪੁਲਸ ਪਾਰਟੀ ਨੇ ਆਰ ਕੇ ਰੋਡ ਤੇ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ 2 ਲੁਟੇਰਿਆਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਚੋਂ ਲੁਟ ਕੀਤੇ 3 ਮੋਬਾਈਲ ਚੋਰੀ ਦੇ 2 ਮੋਟਰਸਾਈਕਲ ਬਰਾਮਦ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਥਾਣਾ ਮੋਤੀ ਨਗਰ ਮੁਖੀ ਹਰਜਿੰਦਰ ਸਿੰਘ ਭਟੀ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਉਹਨਾਂ ਦੇ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੂੰ ਗੁਪਤ ਸੁਚਨਾ ਮਿਲੀ ਕਿ ਲੁਟੇਰਾ ਗਿਰੋਹ ਦੇ 2 ਮੈਂਬਰ ਓਹਨਾ ਦੇ ਇਲਾਕੇ ਚ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਹਨ ਉਹਨਾਂ ਨੇ ਤੁਰੰਤ ਆਪਣੀ ਪੁਲਸ ਪਾਰਟੀ ਸਮੇਤ ਆਰ ਕੇ ਰੋਡ ਤੇ ਨਾਕੇਬੰਦੀ ਕਰਕੇ ਲੁਟੇਰਾ ਗਿਰੋਹ ਦੇ 2 ਮੈਂਬਰਾ ਨੂੰ ਕਾਬੂ ਕਰ ਲਿਆ ਅਤੇ ਓਹਨਾ ਦੇ ਕਬਜ਼ੇ ਚੋਂ ਲੁਟ ਕੀਤੇ 3 ਮੋਬਾਈਲ ਅਤੇ ਚੋਰੀ ਦੇ 2 ਮੋਟਰਸਾਈਕਲ ਬਰਾਮਦ ਕਰ ਲਏ ਫੜੇ ਗਏ ਦੋਸ਼ੀਆਂ ਦੀ ਪਹਿਚਾਣ ਜਮਾਲਪੁਰ ਦੇ ਕੁਲੀਏਵਾਲ ਨਿਵਾਸੀ ਮਲਕੀਤ ਸਿੰਘ ਅਤੇ ਬਿਕਰਮ ਸਿੰਘ ਉਰਫ ਬਿਕਰ ਵਜੋਂ ਹੋਈ ਥਾਣਾ ਮੁਖੀ ਹਰਜਿੰਦਰ ਸਿੰਘ ਭਟੀ ਅਨੁਸਾਰ ਪੁਛਗਿਛ ਦੌਰਾਨ ਦੋਸ਼ੀਆਂ ਨੇ ਕਬੂਲਿਆ ਕਿ ਉਹ ਰਾਹ ਗਿਰਾ ਕੋਲੋ ਹਥਿਆਰ ਦੀ ਨੋਕ ਤੇ ਲੁਟਪਾਟ ਕਰਦੇ ਸੀ ਪੁਲਸ ਅਨੁਸਾਰ ਦੋਸ਼ੀਆਂ ਨੂੰ ਕੋਰਟ ਚ ਪੇਸ਼ ਕਰਕੇ ਉਹਨਾਂ ਦਾ ਰਿਮਾਂਡ ਹਾਸਿਲ ਕੀਤਾ ਹੈ ਅਤੇ ਦੋਸ਼ੀਆਂ ਕੋਲੋ ਹੋਰ ਪੁਛਗਿਛ ਕੀਤੀ ਜਾ ਰਹੀ ਹੈ।

WRITTEN BY