May 12, 2026 5:32 pm

ਸ. ਬਲਜੀਤ ਸਿੰਘ ਨੀਲਾ ਮਹਿਲ ਵੱਡੇ ਅਹੁਦੇ ਨਾਲ ਨਿਵਾਜ਼ੇ-ਬਣਾਏ ਗਏ ਮੀਤ ਪ੍ਰਧਾਨ

ਜਲੰਧਰ, 7 ਫ਼ਰਵਰੀ- ਦੁਆਬੇ ਵਿੱਚ ਅਕਾਲੀ ਦਲ ਦੇ ਥੰਮ ਅਤੇ ਬਹੁਤ ਹੀ ਹਰਮਨਪਿਆਰੇ ਆਗੂ ਸ. ਬਲਜੀਤ ਸਿੰਘ ਨੀਲਾ ਮਹਿਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਸੰਭਾਲੀ ਗਈ ਹੈ। ਉਨ੍ਹਾਂ ਦੀ ਲੀਡਰਸ਼ਿਪ ਸਮੱਰਥਾ ਉਪਰ ਵਿਸ਼ਵਾਸ ਕਰਦੇ ਹੋਏ ਪਾਰਟੀ ਨੇ ਉਨ੍ਹਾਂ ਨੂੰ ਕੌਮੀ ਮੀਤ ਪ੍ਰਧਾਨ ਬਣਾ ਦਿੱਤਾ ਹੈ। ਇਸ ਵੱਡੇ ਅਹੁਦੇ ਨਾਲ ਸ. ਨੀਲਾ ਮਹਿਲ ਇੱਕ ਵਾਰ ਫਿਰ ਪਾਰਟੀ ਦੀਆਂ ਮੁਹਰਲੀਆਂ ਸਫਾਂ ਵਿੱਚ ਆ ਖਲੋਤੇ ਹਨ। ਇਸ ਤੋਂ ਪਹਿਲਾਂ ਉਹ ਯੂਥ ਵਿੰਗ ਦੇ ਸਕੱਤਰ ਜਨਰਲ ਵਜੋਂ ਸ਼ਾਨਦਾਰ ਸੇਵਾ ਨਿਭਾਅ ਚੁੱਕੇ ਹਨ। ਜਲੰਧਰ ਜ਼ਿਲ੍ਹੇ ਦੇ ਯੂਥ ਪ੍ਰਧਾਨ ਵਜੋਂ ਵੀ ਉਨ੍ਹਾਂ ਦੀਆਂ ਸੇਵਾਵਾਂ ਯਾਦਗਾਰੀ ਰਹੀਆਂ। ਅਕਾਲੀ ਭਾਜਪਾ ਸਰਕਾਰ ਸਮੇਂ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਜਲੰਧਰ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਬਣਾਇਆ ਗਿਆ ਸੀ। ਉਨ੍ਹਾਂ ਦੀ ਚੇਅਰਮੈਨੀ ਹੇਠ ਨਗਰ ਸੁਧਾਰ ਟਰੱਸਟ ਨੇ ਸ਼ਹਿਰ ਦੇ ਵਿਕਾਸ ਵਿੱਚ ਕਾਫੀ ਅਹਿਮ ਯੋਗਦਾਨ ਪਾਇਆ। ਸ. ਨੀਲਾਮਹਿਲ ਬਹੁਤ ਹੀ ਸੁਲਝੇ ਹੋਏ ਅਤੇ ਮਿਲਣਸਾਰ ਸੁਭਾਅ ਦੇ ਆਗੂ ਹਨ। ਨਵੀਂ ਜ਼ਿੰਮੇਵਾਰੀ ਨਾਲ ਦੁਆਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਹ ਹੋਰ ਮਜ਼ਬੂਤ ਕਰਨ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਨ। ਸ. ਨੀਲਾਮਹਿਲ ਨੇ ‘ਪੰਜਾਬ ਟਾਇਮਜ਼’ ਨਾਲ ਗੱਲ ਕਰਦੇ ਹੋਏ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸੀਨੀਅਰ ਆਗੂ ਸ. ਬਿਕਰਮ ਸਿੰਘ ਮਜੀਠੀਆ ਦੇ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਹੀ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰ ਦੇਣਗੇ। ਇਸ ਦੌਰਾਨ ਉਨ੍ਹਾਂ ਦੇ ਸਮਰਥਕਾਂ ਅਤੇ ਅਕਾਲੀ ਵਰਕਰਾਂ ਵਿੱਚ ਇਸ ਨਿਯੁਕਤੀ ਨੂੰ ਲੈ ਕੇ ਭਾਰੀ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਹੈ।

Send this to a friend