ਬਟਾਲਾ, 8 ਫਰਵਰੀ (ਲੱਕੀ ਰਾਜਪੂਤ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਕਰਜ਼ਾ ਮੁਕਤੀ ਯੋਜਨਾ ਦੇ ਦੂਜੇ ਪੜਾਅ ਤਹਿਤ ਤਹਿਸੀਲ ਪੱਧਰੀ ਕਰਜ਼ਾ ਮੁਕਤੀ ਸਮਾਗਮ 9 ਫਰਵਰੀ ਨੂੰ ਸ਼ਾਮ 4 ਵਜੇ ਸ਼ਿਵ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕਰਨਗੇ। ਐੱਸ.ਡੀ.ਐੱਮ. ਬਟਾਲਾ ਸ੍ਰੀ ਰੋਹਿਤ ਗੁਪਤਾ ਨੇ ਦੱਸਿਆ ਕਿ ਕਰਜ਼ਾ ਮੁਕਤੀ ਦੇ ਦੂਜੇ ਪੜ੍ਹਾਅ ਤਹਿਤ ਤਹਿਸੀਲ ਬਟਾਲਾ ਦੇ 1684 ਕਿਸਾਨਾਂ ਦਾ 11.56 ਕਰੋੜ ਰੁਪਏ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਤਹਿਸੀਲ ਪੱਧਰੀ ਕਰਜ਼ਾ ਮੁਕਤੀ ਸਮਾਗਮ ਦੌਰਾਨ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕਿਸਾਨਾਂ ਨੂੰ ਕਰਜ਼ਾ ਮੁਕਤੀ ਸਰਟੀਫਿਕੇਟ ਵੰਡਣਗੇ।