ਜ¦ਧਰ 11 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਤੰਦੁਰਸਤ ਪੰਜਾਬ’ ਮਿਸ਼ਨ ਤਹਿਤ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨਾ ਦੀਆਂ ਬਰੂਹਾਂ ’ਤੇ ਪਹੁੰਚਾਵੁਣ ਲਈ ਵਚਨਬੱਧ ਹੈ ਅਤੇ ਇਸੇ ਕੜੀ ਤਹਿਤ ਸਿਹਤ ਵਿਭਾਗ ਵਲੋਂ ਅੱਜ ਬਾਬਾ ਵਿਸ਼ਵਕਰਮਾ ਮੰਦਿਰ ਅਮਨ ਨਗਰ ਵਿਖੇ ਮੁਫਤ ਸਿਹਤ ਜਾਂਚ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਵਿਧਾਇਕ ਬਾਵਾ ਹੈਨਰੀ ਵਲੋਂ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਬਾਵਾ ਹੈਨਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ’ਤੰਦਰੁਸਤ ਪੰਜਾਬ ਸਿਹਤ ਮੁਹਿੰਮ’ ਤਹਿਤ ਲੋਕਾਂ ਨੂੰ ਵੱਖ ਵੱਖ ਸਿਹਤ ਪ੍ਰੋਗਰਾਮਾਂ ਅਤੇ ਬਿਮਾਰੀਆਂ ਦੇ ਇਲਾਜ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੇ। ਉਨ੍ਹਾਂ ਅੱਗੇ ਦੱਸਿਆ ਕਿ ਸਿਹਤ ਵਿਭਾਗ ਵਲੋੀ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲੋੜੀਂਦੀਆਂ ਦਵਾਈਆਂ ਦੀ ਉਪਲਬੱਧਤਾ ਅਤੇ ਮਾਹਿਰਾਂ ਦੀ ਨਿਯੁਕਤੀ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਮੋਕੇ ਸਿਵਲ ਸਰਜਨ ਜ¦ਧਰ ਡਾ.ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਇਸ ਮੈਗਾ ਮੈਡੀਕਲ ਜਾਂਚ ਕੈਂਪ ਦੌਰਾਨ 1351 ਲੋਕਾਂ ਦੀ ਸਿਹਤ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।ਇਸ ਮੌਕੇ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀਆਂ ਸਿਹਤ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵਲੋਂ ਉਨਾ ਨੁੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਉਪਰਾਲਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ.ਸਤੀਸ਼ ਕੁਮਾਰ ਵਲੋਂ ਲੋਕਾਂ ਨੂੰ ਸਵਾਈਨ ਫਲੂ ਦੇ ਲੱਛਣਾ, ਪਰਹੇਜ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾੲਾਂੀ ਗਈ। ਇਸ ਮੋਕੇ ਵਿਧਾਇਕ ਸ੍ਰੀ ਬਾਵਾ ਹੈਨਰੀ ਵਲੋਂ ‘ਤੰਦਰੁਸਤ ਪੰਜਾਬ ਸਿਹਤ ਮੁਹਿੰਮ’ ਤਹਿਤ ਲੋਕਾਂ ਵਿੱਚ ਵੱਖ-ਵੱਖ ਬਿਮਾਰੀਆਂ ਪ੍ਰਤੀ ਜਾਗਰੂਕਤਾ ਲਈ ਪ੍ਰਚਾਰ ਵੈਨ ਨੂੰ ਵੀ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਸੁਰਿੰਦਰ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।