ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਨ.ਆਰ.ਆਈ ਥਾਣਾ, ਕਪੂਰਥਲਾ ਵਿਖੇ ਤਾਇਨਾਤ ਏ.ਐਸ.ਆਈ. ਮਨਜਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਰਿੰਕੂ ਵਾਸੀ ਪਿੰਡ ਖਲਵਾੜਾ, ਜਿਲਾ ਕਪੂਰਥਲਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੀ ਦਾਦੀ ਦੇ ਕੇਸ ਸਬੰਧੀ ਅਦਾਲਤ ਵਿਚ ਚਲਾਨ ਪੇਸ਼ ਕਰਨ ਬਦਲੇ ਏ.ਐਸ.ਆਈ ਵਲੋਂ 10,000 ਰੁਪਏ ਦੀ ਮੰਗ ਕੀਤੀ ਗਈ ਹੈ ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।