Skip to content
Independent perspectives. Global stories.
BREAKING

ਸੋਨੀਆ, ਰਾਹੁਲ ਤੇ ਕੇਜਰੀਵਾਲ ਨੇ ਪਾਈ ਵੋਟ

Share this story

ਨਵੀਂ ਦਿੱਲੀ, 10 ਅਪ੍ਰੈਲ (ਪੀ. ਟੀ.)- ਲੋਕ ਸਭਾ ਚੋਣਾਂ ਦਾ ਦੌਰ ਸ਼ੁਰੂ ਹੋ ਚੁੱਕਾ ਹੈ ਅਤੇ ਅੱਜ ਦਿੱਲੀ, ਚੰਡੀਗੜ੍ਹ ਅਤੇ ਹਰਿਆਣਾ ਵਿਚ ਹੋਏ ਮਤਦਾਨ ਪ੍ਰਤੀ ਲੋਕਾਂ ਨੇ ਭਾਰੀ ਉਤਸ਼ਾਹ ਦਿਖਾਇਆ। ਇਸ ਦੌਰਾਨ ਜਿਥੇ ਚੋਣ ਕੇਂਦਰਾਂ ਦੇ ਬਾਹਰ ਮਤਦਾਤਾਵਾਂ ਦੀਆਂ ¦ਬੀਆਂ-¦ਬੀਆਂ ਲਾਈਨਾਂ ਦੇਖਣ ਨੂੰ ਮਿਲੀਆਂ, ਉਥੇ ਕਈ ਸੀਨੀਅਰ ਆਗੂਆਂ ਨੇ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਦੇਸ਼ ਦੇ ਉਪ ਰਾਸ਼ਟਰਪਤੀ ਆਮਿਦ ਅੰਸਾਰੀ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਨੇ ਸਵੇਰੇ ਵੋਟ ਪਾਈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਕਪਿਲ ਸਿੱਬਲ, ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਸ਼ਵਰਧਨ, ਕਾਂਗਰਸ ਦੇ ਜਨਰਲ ਸਕੱਤਰ ਅਜੇ ਮਾਕਨ ਤੋਂ ਇਲਾਵਾ ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਵੀ ਵੋਟ ਪਾਈ।

WRITTEN BY