ਲਾਹੌਰ, 11 ਅਪ੍ਰੈਲ (ਵਿਸ਼ਵ ਵਾਰਤਾ)- ਪਾਕਿਸਤਾਨ ਅੱਜ ਫਿਰ ਤੋਂ ਬੰਬ ਧਮਾਕੇ ਨਾਲ ਕੰਬ ਉਠਿਆ। ਲਾਹੌਰ ਦੀ ਸੰਘਣੀ ਆਬਾਦੀ ਵਾਲੇ ਇਛਰਾ ਇਲਾਕੇ ਵਿਚ ਹੋਏ ਧਮਾਕੇ ਵਿਚ ਘੱਟੋ ਘੱਟ 12 ਲੋਕ ਜ਼ਖ਼ਮੀ ਹੋ ਗਏ। ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਬੰਬ ਇਕ ਦੁਕਾਨ ਦੇ ਬਾਹਰ ਫਿਟ ਕੀਤਾ ਹੋਇਆ ਸੀ ਅਤੇ ਅੱਜ ਇਹ ਬੰਬ ਫਟ ਗਿਆ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪਾਕਿਸਤਾਨ ਵਿਚ ਹੋਏ ਬੰਬ ਧਮਾਕੇ ਵਿਚ 23 ਲੋਕਾਂ ਦੀ ਮੌਤ ਹੋ ਗਈ ਸੀ, ਜਦੋਂ ਕਿ ਕਈ ਹੋਰ ਜ਼ਖ਼ਮੀ ਹੋ ਗਏ ਸਨ।


