Skip to content
Independent perspectives. Global stories.
BREAKING

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ

Share this story

ਅੰਮ੍ਰਿਤਸਰ, 19 ਫ਼ਰਵਰੀ- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਡੇਰਾ ਬਾਬਾ ਅਜਾਪਾਲ ਸਿੰਘ (ਘੋੜਿਆਂ ਵਾਲਾ) ਨਾਭਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਅਰਜਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ. ਬਲਤੇਜ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਬੀਬੀ ਹਰਦੀਪ ਕੌਰ, ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਕਰਨੈਲ ਸਿੰਘ ਨਾਭਾ ਮੈਨੇਜਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ, ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ, ਬਾਬਾ ਮੱਖਣ ਸਿੰਘ ਕਾਰਸੇਵਾ ਦਿੱਲੀ, ਸ. ਹਰਮਿੰਦਰ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਨਾਭਾ, ਸੁਪਰਵਾਈਜ਼ਰ ਸ. ਸਤਵਿੰਦਰ ਸਿੰਘ, ਸ. ਦਲਜੀਤ ਸਿੰਘ, ਸ. ਭੁਪਿੰਦਰ ਸਿੰਘ, ਸ. ਦੀਵਾਨ ਸਿੰਘ, ਸ. ਗੁਰਵਿੰਦਰ ਸਿੰਘ, ਸ. ਪ੍ਰਗਟ ਸਿੰਘ, ਸ. ਸੁੱਖਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

WRITTEN BY