“ਅਨੁਸੂਚਿਤ ਜਾਤੀ ਦੇ ਪੀੜਤ ਪਰਿਵਾਰਾਂ ਦੇ ਖਿਲਾਫ਼ ਧਾਰਾ 326 ਦਾ ਦਰਜ ਕੇਸ ਰੱਦ”
ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੀ ਹਮਾਇਤ ਨਾਲ ਅਨੁਸੂਚਿਤ ਜਾਤੀਆਂ ਦੇ ਪੀੜਤ ਪਰਿਵਾਰਾਂ ਲਈ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 62ਵੇੰ ਦਿਨ, ਡਾਇਰੈਕਟਰ ਜਰਨਲ ਪੁਲਿਸ ਪੰਜਾਬ, ਸ੍ਰੀ ਦਿਨਕਰ ਗੁਪਤਾ ਨੂੰ ਮਿਲ ਕੇ ਝੂਠੀਆਂ ਦਰਜ ਕੀਤੀਆਂ ਐਫਆਈਆਰਾ ਬਾਰੇ ਜਾਣੂ ਕਰਵਾਇਆ , ਉਹਨਾਂ ਵਿਚੋਂ ਧਾਰਾ 326 ਨੂੰ ਰੱਦ ਕਰ ਦਿੱਤਾ ਹੈ ਅਤੇ ਬਾਕੀ ਦੀਆਂ ਐਫਆਈਆਰ ਨੂੰ ਮੈਰਿਟ ਦੇ ਆਧਾਰ ਉੱਤੇ ਜਾਂਚ ਪੜਤਾਲ ਉਪਰੰਤ ਅਗਲੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਇਹ ਜਾਣਕਾਰੀ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਲਈ ਲੜਾਈ ਲੜ ਰਹੀ ਜੱਥੇਬੰਦੀ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਭਰੋਸਾ ਮਿਲਣ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਹੈ। ਇਸ ਵਫਦ ਵਿੱਚ ਅਮਰ ਸਿੰਘ ਤਲਾਣੀਆ, ਗੁਰਸੇਵਕ ਸਿੰਘ, ਰਵਿੰਦਰ ਬੀਕਾ, ਸੁਰਿੰਦਰ ਸਿੰਘ, ਅਵਤਾਰ ਸਿੰਘ, ਕਾਲਾ ਸਿੰਘ, ਪ੍ਰਕਾਸਾ ਰਾਮ,ਬਲਵਿੰਦਰ ਸਿੰਘ, ਜਗਸੀਰ ਸਿੰਘ, ਬਲਿਹਾਰ ਸਿੰਘ ਕਸ਼ਮੀਰ ਸਿੰਘ ਆਦ ਸ਼ਾਮਿਲ ਸਨ। ਪੁਲਿਸ ਮੁਖੀ ਸ੍ਰੀ ਦਿਨਕਰ ਗੁਪਤਾ ਨੇ ਸੀਨੀਅਰ ਪੁਲਿਸ ਕਪਤਾਨ ਪਟਿਆਲਾ ਨੂੰ ਟੈਲੀਫੋਨ ਰਾਹੀਂ ਇਸ ਗੰਭੀਰ ਮਸਲੇ ਨੂੰ ਪਹਿਲ ਦੇ ਆਧਾਰ ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ।ਸ੍ਰ ਕੈਂਥ ਨੇ ਕਿਹਾ ਕਿ ਧਰਨਾ ਪਿਛਲੇ 21 ਦਸੰਬਰ ਤੋ ਲਗਾਤਾਰ ਕੜਾਕੇ ਦੀ ਠੰਡ ਵਿੱਚ ਜਾਤੀ ਵਿਤਕਰੇ, ਧੱਕੇਸ਼ਾਹੀ, ਗੁੰਡਾਗਰਦੀ ਅਤੇ ਬੇਇਨਸਾਫ਼ੀ ਦੇ ਖਿਲਾਫ਼ ਪਿੰਡ ਅਤਾਲਾਂ ਅਤੇ ਸ਼ੇਰਗੜ ਦੇ ਅਨੁਸੂਚਿਤ ਜਾਤੀਆਂ ਦੇ ਪੀੜਤ ਪਰਿਵਾਰਾਂ ਨੂੰ ਆਸ ਦੀ ਕਿਰਨ ਜਾਗੀ ਹੈ।ਉਹਨਾਂ ਦੱਸਿਆ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਨਾਲ ਕਿਸੇ ਵੀ ਸ਼ੋਸਣ, ਗੁੰਡਾਗਰਦੀ ਅਤੇ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਗੰਭੀਰ ਮਸਲੇ ਬਾਰੇ ਵਿਰੋਧੀ ਧਿਰ ਵੱਲੋਂ ਗਰੀਬ ਪਰਿਵਾਰਾਂ ਲਈ ਵਿਧਾਨ ਸਭਾ ਸ਼ੈਸਨ ਵਿੱਚ ਅਵਾਜ਼ ਨਾ ਉਠਾਉਣ ਦੀ ਨਿਖੇਧੀ ਕਰਦਿਆਂ ਸ੍ਰ ਕੈਂਥ ਨੇ ਦੱਸਿਆ ਕਿ ਇਨ੍ਹਾਂ ਦਾ ਅਸਲੀ ਚਹੇਰਾ ਸਾਹਮਣੇ ਆ ਗਿਆ ਹੈ ਅਤੇ ਅਉਦੀਆ ਲੋਕਾਂ ਸਭਾ ਚੋਣਾਂ ਕਾਂਗਰਸ ਦੇ ਨਾਲੋਂ ਨਾਲ ਵਿਰੋਧੀ ਪਾਰਟੀਆਂ ਦਾ ਚਹੇਰਾ ਨੰਗਾ ਕੀਤਾ ਜਾਵੇਗਾ।