Skip to content
Independent perspectives. Global stories.
BREAKING

ਰਾਹੁਲ ਗਾਂਧੀ ਵੱਲੋਂ ਅਮੇਠੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ

Share this story

ਅਮੇਠੀ, 12 ਅਪ੍ਰੈਲ (ਵਿਸ਼ਵ ਵਾਰਤਾ) : ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਉਤਰ ਪ੍ਰਦੇਸ਼ ਦੀ ਅਮੇਠੀ ਲੋਕ ਸਭਾ ਖੇਤਰ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਉਹ ਇਥੋਂ ਦੋ ਵਾਰੀ ਸੰਸਦ ਮੈਂਬਰ ਰਹਿ ਚੁੱਕੇ ਹਨ ਅਤੇ ਤੀਸਰੀ ਵਾਰੀ ਆਪਣੀ ਕਿਸਮਤ ਅਜ਼ਮਾ ਰਹੇ ਹਨ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਰਾਹੁਲ ਗਾਂਧੀ ਦੀ ਮਾਂ ਸੋਨੀਆ ਗਾਂਧੀ ਅਤੇ ਭੈਣ ਪ੍ਰਿਯੰਕਾ ਗਾਂਧੀ ਵੀ ਮੌਜੂਦ ਸਨ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਰਾਹੁਲ ਗਾਂਧੀ ਨੇ ਇਥੇ ਰੋਡ ਸ਼ੋਅ ਵੀ ਕੀਤਾ। ਜ਼ਿਕਰਯੋਗ ਹੈ ਕਿ ਅਮੇਠੀ ਤੋਂ ਰਾਹੁਲ ਗਾਂਧੀ ਖਿਲਾਫ਼ ਭਾਜਪਾ ਦੀ ਸਮਰਿਤੀ ਇਰਾਨੀ ਅਤੇ ਆਮ ਆਦਮੀ ਪਾਰਟੀ ਦੇ ਕੁਮਾਰ ਵਿਸ਼ਵਾਸ ਚੋਣ ਲੜ ਰਹੇ ਹਨ।

WRITTEN BY