May 14, 2026 11:12 am

ਅਦਾਲਤ ਨੇ ਉਮਰਾਨੰਗਲ ਨੂੰ ਨਿਆਇਕ ਹਿਰਾਸਤ ’ਚ ਭੇਜਿਆ

ਫ਼ਰੀਦਕੋਟ(ਪੰਜਾਬ ਟਾਇਮਜ਼ ਬਿਊਰੋ)- ਬੇਅਦਬੀ ਮਗਰੋਂ ਵਾਪਰੇ ਗੋਲੀ ਕਾਂਡ ਵਿਚ ਗ੍ਰਿਫਤਾਰ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਅਦਾਲਤ ਨੇ 14 ਦਿਨ ਲਈ ਨਿਆਇਕ ਹਿਰਾਸਤ ਵਿਚ ਭੇਜ ਦਿਤਾ ਹੈ। ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਉਮਰਾਨੰਗਲ ਦਾ ਦੋ ਵਾਰ ਪੁਲਿਸ ਰਿਮਾਂਡ ਲੈ ਚੁਕੀ ਹੈ। ਅਜ ਅਦਾਲਤ ਨੇ ਉਮਰਾਨੰਗਲ ਨੂੰ 12 ਮਾਰਚ ਤਕ ਜੁਡੀਸ਼ੀਅਲ ਰਿਮਾਂਡ ਤਹਿਤ ਜੇਲ੍ਹ ਭੇਜ ਦਿਤਾ।

Send this to a friend